ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਾਇਆ
ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ ਲਗਾਇਆ
Publish Date: Wed, 29 Apr 2026 04:03 PM (IST)
Updated Date: Thu, 30 Apr 2026 04:02 AM (IST)
ਬਰਨਾਲਾ : ਪ੍ਰੇਮ ਅੱਖਾਂ ਦਾ ਅਤੇ ਜਨਾਨਾ ਰੋਗਾਂ ਦਾ ਹਸਪਤਾਲ ਵੱਲੋਂ ਅੱਖਾਂ ਦਾ ਮੁਫਤ ਚੈਕਅਪ ਅਤੇ ਆਪਰੇਸ਼ਨ ਕੈਂਪ ਗੁਰਦੁਆਰਾ ਸਹਿਬ ਪਾਤਸ਼ਾਹੀ ਨੌਵੀਂ ਢਿਲਵਾਂ ਵਿਖੇ ਲਗਾਇਆ ਗਿਆ। ਇਸ ਮੌਕੇ ਰਣਦੀਪ ਸਿੰਘ ਸਰਪੰਚ, ਕੁਲਵਿੰਦਰ ਸਿੰਘ (ਕਿੰਦੀ) ਸਰਪੰਚ, ਬਿੰਦਰ ਸਿੰਘ ਸਰਪੰਚ, ਜਗਤਾਰ ਸਿੰਘ ਸਰਪੰਚ, ਸੋਨਾ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ, ਗੁਰਜੰਟ ਸਿੰਘ (ਜਿਲਾ ਪਰਿਸ਼ਦ ਮੈਂਬਰ), ਗੁਰਦੁਆਰਾ ਮੈਨੇਜਰ ਜਸਵਿੰਦਰ ਸਿੰਘ, ਗੁਰਦੁਆਰਾ ਮੈਨੇਜਰ ਗੁਰਜੰਟ ਸਿੰਘ, ਜੁਗਰਾਜ ਸਿੰਘ ਢਿੱਲੋਂ, ਬਲਦੀਪ ਸਿੰਘ ਢਿੱਲੋਂ, ਡਾਕਟਰ ਇਕਬਾਲ ਸਿੰਘ, ਸਰਪੰਚ ਅਵਤਾਰ ਸਿੰਘ ਲਾਡੀ, ਕੁਲਦੀਪ ਸਿੰਘ (ਰਿਸੀਵਰ)। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰ ਰੂਪੇਸ਼ ਅਤੇ ਉਨਾਂ ਦੀ ਟੀਮ ਨੇ ਮਰੀਜ਼ਾਂ ਦਾ ਮੁਫਤ ਚੈਕਅਪ ਕਰਕੇ ਉਨ੍ਹਾਂ ਨੂੰ ਦਵਾਈਆਂ ਅਤੇ ਐਨਕਾਂ ਮੁਫਤ ਦਿੱਤੀਆਂ। ਚਿੱਟੇ ਮੋਤੀਏ ਦੇ ਮਰੀਜ਼ਾਂ ਨੂੰ ਆਪਰੇਸ਼ਨ ਕਰਕੇ ਲੈਂਜ ਵੀ ਮੁਫਤ ਪਾਏ ਗਏ, ਇਸ ਦੌਰਾਨ 425 ਮਰੀਜ਼ਾਂ ਨੂੰ ਚੈੱਕਅਪ ਕੀਤਾ ਗਿਆ ਅਤੇ 60 ਮਰੀਜ਼ਾਂ ਨੂੰ ਅਪਰੇਸ਼ਨ ਲਈ ਚੁਣਿਆ ਗਿਆ।