ਸਿੱਖਿਆ ਕ੍ਰਾਂਤੀ ਤਹਿਤ ਬਦਲੀ ਸਕੂਲਾਂ ਦੀ ਨੁਹਾਰ: ਵਿਧਾਇਕ ਉੱਗੋਕੇ
ਸਿੱਖਿਆ ਕ੍ਰਾਂਤੀ ਤਹਿਤ ਬਦਲੀ ਸਕੂਲਾਂ ਦੀ ਨੁਹਾਰ: ਵਿਧਾਇਕ ਉੱਗੋਕੇ
Publish Date: Sat, 25 Apr 2026 05:33 PM (IST)
Updated Date: Sun, 26 Apr 2026 04:08 AM (IST)

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ, ਭਦੌੜ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸ਼ਹਿਣਾ ਕੁੜੀਆਂ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਵੱਲੋਂ ਕੀਤਾ ਗਿਆ ਹੈ। ਇਸ ਮੌਕੇ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਬੇਹਤਰੀ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ ਵੱਖ ਸਕੂਲਾਂ ’ਚ ਵਿਕਾਸ ਕਾਰਜ ਜ਼ੋਰਾਂ ਤੇ ਹਨ। ਸਰਕਾਰ ਵੱਲੋਂ 12 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਸੀ। ਸਰਕਾਰ ਵੱਲੋਂ ਭੇਜੀ 12 ਲੱਖ ਦੀ ਗਰਾਂਟ ਵਿੱਚ ਕਲਾਸ ਰੂਮ, ਫਰਨੀਚਰ, ਬੱਚਿਆਂ ਲਈ ਸਮਾਰਟ ਕਲਾਸ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਵਿਦਿਆਰਥੀ ਵਿੱਦਿਆ ਦੇ ਖੇਤਰ ’ਚ ਪਿੱਛੇ ਨਾ ਰਹਿਣ, ਉਨ੍ਹਾਂ ਵਾਸਤੇ ਆਧੁਨਿਕ ਲੈਬਾਂ ਅਤੇ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਸਕੂਲਾਂ ਦੇ ਬੁਨਿਆਦੀ ਢਾਂਚੇ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਵਿਚ ਸਕੂਲਾਂ ਦੇ ਰੰਗ ਰੋਗਨ, ਚਾਰਦੀਵਾਰੀ, ਕਮਰੇ ਸਮੇਤ ਹਰੇਕ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੁਨੀਤਇੰਦਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮੈਡਮ ਇੰਦੂ ਸਿਮਕ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਹਰਿੰਦਰ ਸਿੰਘ ਬਰਾੜ, ਸੀਐਚਟੀ ਸਤਨਾਮ ਸਿੰਘ, ਸਕੂਲ ਮੁਖੀ ਜਸਵੀਰ ਸਿੰਘ, ਸਰਪੰਚ ਸਰਦਾਰ ਨਾਜਮ ਸਿੰਘ, ਸਕੂਲ ਕਮੇਟੀ ਦੇ ਚੇਅਰਮੈਨ ਰਜਿੰਦਰ ਸਿੰਘ ਅਤੇ ਸਮੁੱਚਾ ਸਟਾਫ ਹਾਜ਼ਰ ਸੀ।