ਸਮਾਗਮ ਤੋਂ ਪਰਤ ਰਹੇ ਨੌਜਵਾਨਾਂ ਨੂੰ ਕਾਲ ਨੇ ਪਾਇਆ ਘੇਰਾ, ਇੱਕੋ ਪਿੰਡ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ
ਵਿਧਾਨ ਸਭਾ ਹਲਕਾ ਮਹਿਲਕਲਾਂ ਅਧੀਨ ਪੈਂਦੇ ਇਤਿਹਾਸਕ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਆਕਾਸ਼ਦੀਪ ਸਿੰਘ (26) ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ (19) ਪੁੱਤਰ ਸਰਬੀ ਸਿੰਘ, ਅੰਮ੍ਰਿਤਪਾਲ ਸਿੰਘ (23) ਪੁੱਤਰ ਬੱਗਾ ਸਿੰਘ ਸ਼ਨਿਚਵਾਰ ਨੂੰ ਪਰਵਿੰਦਰ ਸਿੰਘ ਦੀ ਰਿਸ਼ਤੇਦਾਰੀ ’ਚ ਮੁੱਲਾਪੁਰ ਵਿਖੇ ਇਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਗਏ ਸਨ।
Publish Date: Mon, 08 Dec 2025 10:49 AM (IST)
Updated Date: Mon, 08 Dec 2025 10:50 AM (IST)
ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲਕਲਾਂ ਅਧੀਨ ਪੈਂਦੇ ਇਤਿਹਾਸਕ ਪਿੰਡ ਗਹਿਲ ਦੇ ਤਿੰਨ ਨੌਜਵਾਨਾਂ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਆਕਾਸ਼ਦੀਪ ਸਿੰਘ (26) ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ (19) ਪੁੱਤਰ ਸਰਬੀ ਸਿੰਘ, ਅੰਮ੍ਰਿਤਪਾਲ ਸਿੰਘ (23) ਪੁੱਤਰ ਬੱਗਾ ਸਿੰਘ ਸ਼ਨਿਚਵਾਰ ਨੂੰ ਪਰਵਿੰਦਰ ਸਿੰਘ ਦੀ ਰਿਸ਼ਤੇਦਾਰੀ ’ਚ ਮੁੱਲਾਪੁਰ ਵਿਖੇ ਇਕ ਵਿਆਹ ਸਮਾਗਮ ’ਚ ਸ਼ਾਮਲ ਹੋਣ ਗਏ ਸਨ।
ਸਮਾਗਮ ਤੋਂ ਬਾਅਦ ਉਹ ਦੇਰ ਸ਼ਾਮ ਮੋਟਰਸਾਈਕਲ ’ਤੇ ਵਾਪਸ ਪਿੰਡ ਗਹਿਲ ਪਰਤ ਰਹੇ ਸਨ। ਰਸਤੇ ’ਚ ਮੋਟਰਸਾਈਕਲ ਦੇ ਹਾਦਤਾ ਗ੍ਰਸਤ ਹੋਣ ਕਾਰਨ ਤਿੰਨੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ’ਚ ਇਕ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਨਾਂ ਨੂੰ ਰਾਹਗੀਰਾਂ ਨੇ ਤੁਰੰਤ ਡੀਐੱਮਸੀ ਹਸਪਤਾਲ ਲੁਧਿਆਣਾ ਪਹੁੰਚਾਇਆ, ਪਰ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਪਰਵਿੰਦਰ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਜਦਕਿ ਆਕਾਸ਼ਦੀਪ ਸਿੰਘ ਇੱਕ ਭੈਣ ਦਾ ਇਕਲੌਤਾ ਭਰਾ ਸੀ।