ਗਾਇਕ ਗੁਲਾਬ ਸਿੱਧੂ ਨੂੰ ਧਮਕੀਆਂ ਮਿਲਣ ਦੇ ਮਾਮਲੇ 'ਚ ਆਇਆ ਨਵਾਂ ਮੋੜ, SSP ਬਰਨਾਲਾ ਨੇ ਆਖੀ ਵੱਡੀ ਗੱਲ
ਗਾਇਕ ਸਿੱਧੂ ਨੇ ਆਪਣੇ ਯੂਰਪ ਦੇ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੇ ਇਕ ਨੌਜਵਾਨ ਵੱਲੋਂ ਇਹ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਚਾਹਵਾਨਾਂ 'ਚ ਚਿੰਤਾ ਦਾ ਮਾਹੌਲ ਬਣ ਗਿਆ ਹੈ।
Publish Date: Tue, 29 Jul 2025 03:52 PM (IST)
Updated Date: Tue, 29 Jul 2025 04:27 PM (IST)
ਪੱਤਰ ਪ੍ਰੇਰਕ, ਜਾਗਰਣ ਬਰਨਾਲਾ: ਜ਼ਿਲ੍ਹਾ ਬਰਨਾਲਾ ਨੇੜਲੇ ਪਿੰਡ ਫਰਵਾਹੀ ਦੇ ਨਿਵਾਸੀ ਪ੍ਰਸਿੱਧ ਪੰਜਾਬੀ ਗਾਇਕ ਗੁਲਾਬ ਸਿੱਧੂ (Punjabi Singer Gulab Sidhu) ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ, ਗਾਇਕ ਗੁਲਾਬ ਸਿੱਧੂ ਨੇ ਆਪਣੇ ਯੂਰਪ ਦੇ ਸ਼ੋਅ ਦੌਰਾਨ ਦੱਸਿਆ ਕਿ ਉਨ੍ਹਾਂ ਨੂੰ ਬਰਨਾਲਾ ਦੇ ਇਕ ਨੌਜਵਾਨ ਵੱਲੋਂ ਇਹ ਧਮਕੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਚਾਹਵਾਨਾਂ 'ਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਇਸ ਸਬੰਧ 'ਚ ਬਰਨਾਲਾ ਦੇ ਐੱਸਐੱਸਪੀ ਮੁਹੰਮਦ ਸਰਫਰਾਜ਼ ਆਲਮ ਨੇ ਕਿਹਾ ਕਿ ਇਸ ਮਾਮਲੇ 'ਚ ਬਰਨਾਲਾ ਪੁਲਿਸ ਨੂੰ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।