ਜ਼ਿਲ੍ਹੇ ’ਚ ਫ਼ਰਦ ਕੇਂਦਰ ਦੇ ਮੁਲਾਜ਼ਮ ਅਣਮਿਥੇ ਸਮੇਂ ਲਈ ਹੜ੍ਹਤਾਲ ’ਤੇ
ਜਿਲ੍ਹੇ ਅੰਦਰ ਫ਼ਰਦ ਕੇਂਦਰ ਦੇ ਮੁਲਾਜ਼ਮ ਅਣਮਿਥੇ ਸਮੇਂ ਲਈ ਹੜ੍ਹਤਾਲ ’ਤੇ
Publish Date: Mon, 11 May 2026 03:33 PM (IST)
Updated Date: Tue, 12 May 2026 04:00 AM (IST)

: ਲੋਕ ਹੋਰ ਰਹੇ ਨੇ ਖੱਜਲ-ਖੁਆਰ ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰ ਐਸੋਸੀਏਸ਼ਨ ਬਰਨਾਲਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਿੱਖੇ ਰੋਸ ਪ੍ਰਦਰਸ਼ਨ ਵਜੋਂ ਹੜਤਾਲ ਕੀਤੀ ਗਈ ਹੈ। ਜਿਸ ਦੇ ਚਲਦਿਆਂ ਬਰਨਾਲਾ ਜ਼ਿਲ੍ਹੇ ’ਚ ਬਰਨਾਲਾ, ਮਹਿਲ ਕਲਾਂ, ਭਦੌੜ, ਤਪਾ, ਧਨੌਲਾ ਫ਼ਦਰ ਕੇ਼ਦਰਾਂ ’ਚ ਕੰਮਕਾਜ ਪੂਰੀ ਤਰ੍ਹਾਂ ਨਾਲ ਠੱਪ ਰਿਹਾ ਹੈ। ਬਰਨਾਲਾ ਵਿਖੇ ਹੋਏ ਰੋਸ ਪ੍ਰਦਰਸ਼ਨ ਮੌਕੇ ’ਤੇ ਮੌਜੂਦ ਫਰਦ ਕੇਂਦਰ ਸੀਨੀਅਰ ਮੀਤ ਪ੍ਰਧਾਨ ਤੀਰਥ ਸਿੰਘ ਤੇ ਮੀਤ ਪ੍ਰਧਾਨ ਜਗਸੀਰ ਸਿੰਘ ਨੇ ਕਿਹਾ ਕਿ ਸਾਰੇ ਕਰਮਚਾਰੀ ਸਾਲ 2007 ਤੋਂ ਇਮਾਨਦਾਰੀ ਤੇ ਮਿਹਨਤ ਨਾਲ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਪਰ ਸਰਕਾਰ ਤੇ ਵਿਭਾਗ ਵੱਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਅਜੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਇਸਦੇ ਨਾਲ ਹੀ ਜ਼ਿਲ੍ਹਾ ਤਰਨ ਤਾਰਨ ਦੇ ਕਰਮਚਾਰੀ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ’ਚ ਵੀ ਜਥੇਬੰਦੀ ਵੱਲੋਂ 5 ਮਈ ਤੋਂ ਤਿੱਖੇ ਵਿਰੋਧ ਵਜੋਂ ਧਰਨਾ ਲਗਾਤਾਰ ਜਾਰੀ ਹੈ। ਉੱਚ ਅਧਿਕਾਰੀਆਂ ਵੱਲੋਂ ਬਹਾਲੀ ਦੇ ਭਰੋਸੇ ਦੇ ਬਾਵਜੂਦ ਕਈ ਮਹੀਨਿਆਂ ਤੋਂ ਕੋਈ ਕਾਰਵਾਈ ਨਾ ਹੋਣ ’ਤੇ ਜਥੇਬੰਦੀ ਨੇ ਗੰਭੀਰ ਨਾਰਾਜ਼ਗੀ ਜਤਾਈ ਹੈ। ਜਥੇਬੰਦੀ ਦੇ ਸਾਰੇ ਸਾਥੀਆਂ ਵੱਲੋਂ ਪੂਰਨ ਫ਼ੈਸਲਾ ਕੀਤਾ ਗਿਆ ਹੈ ਕਿ ਜਦੋਂ ਤੱਕ ਸਾਥੀ ਲਵਪ੍ਰੀਤ ਸਿੰਘ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਫ਼ੈਸਲਾ ਕੀਤਾ ਗਿਆ ਕਿ ਜਿੰਨਾ ਚਿਰ ਸਾਡੇ ਸਾਥੀ ਨੂੰ ਬਹਾਲ ਨਹੀਂ ਕੀਤਾ ਜਾਂਦਾ, ਉਨ੍ਹਾਂ ਚਿਰ ਸਾਰੇ ਫ਼ਰਦ ਕੇਂਦਰ ਅਣਮਿੱਥੇ ਸਮੇਂ ਲਈ ਬੰਦ ਰਹਿਣਗੇ। ਇਸ ਦੌਰਾਨ ਫ਼ਰਦ ਕੇਂਦਰਾਂ ਲਈ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ (PLRS) ਵੱਲੋਂ ਜਾਰੀ ਨਵੇਂ ਮੈਨਪਾਵਰ ਟੈਂਡਰ ’ਚ ਸਿਰਫ਼ 674 ਕਰਮਚਾਰੀਆਂ ਦੀ ਲੋੜ ਦਰਸਾਉਣ ‘ਤੇ ਵੀ ਤਿੱਖਾ ਵਿਰੋਧ ਕੀਤਾ ਗਿਆ। ਜਥੇਬੰਦੀ ਅਨੁਸਾਰ ਇਸ ਨਾਲ ਮੌਜੂਦਾ ਅਪਰੇਟਰਾਂ ਅਤੇ ਸੇਵਾਦਾਰਾਂ ਦੀਆਂ ਨੌਕਰੀਆਂ ‘ਤੇ ਸਿੱਧਾ ਖਤਰਾ ਬਣ ਗਿਆ ਹੈ।ਜਥੇਬੰਦੀ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਵੱਲੋਂ ਜਲਦ ਇਹ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ 7 ਮਈ 2026 ਤੋਂ ਚੱਲ ਰਹੀ ਹੜਤਾਲ ਪੰਜਾਬ ਪੱਧਰੀ ਸੰਘਰਸ਼ ਦੇ ਤੌਰ ‘ਤੇ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਚਲਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਜਨਰਲ ਸਕੱਤਰ ਕੁਲਦੀਪ ਕੁਮਾਰ ਸਹਾਇਕ ਜਨਰਲ ਸਕੱਤਰ ਬਲਦੇਵ ਸਿੰਘ ਖਜਾਨਚੀ ਵੀਰਪਾਲ ਕੌਰ ਤੋ ਇਲਾਵਾ ਮੈਬਰ ਕੰਵਰਜੀਤ ਸਿੰਘ , ਗੁਰਪਰੀਤ ਸਿੰਘ, ਲਖਵਿੰਦਰ ਸਿੰਘ, ਜਸਕਰਨ ਸਿੰਘ, ਸੁਖਦੀਪ ਸਿੰਘ,ਸੌਕੀਨਾ ਬੇਗਮ, ਪਰਮਿੰਦਰ ਕੌਰ, ਰਾਜਵਿੰਦਰ ਕੌਰ, ਸੰਦੀਪ ਅਤੇ ਹੋਰ ਮੈਂਬਰ ਮੌਕੇ ‘ਤੇ ਹਾਜ਼ਰ ਸਨ। : ਲੋਕ ਹੋਰ ਰਹੇ ਨੇ ਖੱਜਲ ਖੁਆਰ ਜ਼ਿਕਰਯੋਗ ਹੈ ਕਿ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਲੋਕਾਂ ਨੂੰ ਕਾਫ਼ੀ ਜਿਆਦਾ ਪ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਤਹਿਸੀਲ ਕੰਪਲੈਕਸ ’ਚ ਪੁੱਜੇ ਲੋਕਾਂ ਹਰਪਾਲ ਸਿੰਘ, ਗੁਰਮੇਲ ਸਿੰਘ, ਨੈਬ ਸਿੰਘ, ਨਛੱਤਰ ਸਿੰਘ ਆਦਿ ਨੇ ਕਿਹਾ ਕਿ ਉਹ ਫ਼ਰਦ ਕੇਂਦਰ ’ਚ ਜਮਾਂਬੰਦੀ ਲੈਣ ਲਈ ਆਏ ਸਨ ਪਰ ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਉਨ੍ਹਾਂ ਨੂੰ ਖਾਲੀ ਹੱਥ ਵਾਪਸ ਮੁੜ੍ਹਨ ਲਈ ਮਜਬੂਰ ਹੋਣਾ ਪਿਆ। ਉਨ੍ਹਾ ਸਰਕਾਰ ਪਾਸੋ ਮੰਗ ਕੀਤੀ ਕਿ ਮੁਲਾਜ਼ਮਾਂ ਦੀ ਸਮੱਸਿਆ ਦਾ ਹੱਲ ਕਰਵਾਇਆ ਜਾਵੇ ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪੈ ਰਿਹਾ ਹੈ।