ਬਲਾਕ ਸੰਮਤੀ ਚੇਅਰਪਰਸਨ ਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਹੋਈ
ਬਲਾਕ ਸੰਮਤੀ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਤਾਜਪੋਸ਼ੀ ਹੋਈ
Publish Date: Wed, 15 Apr 2026 05:13 PM (IST)
Updated Date: Wed, 15 Apr 2026 05:18 PM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ ਦਿੜ੍ਹਬਾ : ਬਲਾਕ ਸੰਮਤੀ ਦੀ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਬੁੱਧਵਾਰ ਨੂੰ ਤਾਜਪੋਸ਼ੀ ਕੀਤੀ ਗਈ। ਤਾਜਪੋਸ਼ੀ ਸਮੇਂ ਇੰਪਰੂਵਮੈਂਟ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦੇ ਦਿੜ੍ਹਬਾ ਜਸਵੀਰ ਕੌਰ ਸ਼ੇਰਗਿੱਲ ਅਤੇ ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਉਨ੍ਹਾਂ ਵੱਲੋਂ ਚੇਅਰਪਰਸਨ ਦੀ ਤਾਜਪੋਸ਼ੀ ਦੀ ਰਸਮ ਅਦਾ ਕੀਤੀ। ਪ੍ਰੀਤਮ ਸਿੰਘ ਪੀਤੂ, ਜਸਵੀਰ ਕੌਰ ਸ਼ੇਰਗਿੱਲ ਅਤੇ ਅਤੇ ਹਰਵਿੰਦਰ ਸਿੰਘ ਛਾਜਲੀ ਨੇ ਕਿਹਾ ਕਿ ਇਸ ਤਾਜਪੋਸ਼ੀ ਸਮਾਗਮ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਾ ਸੀ ਪਰ ਉਨ੍ਹਾਂ ਨੂੰ ਕੁਝ ਜ਼ਰੂਰੀ ਰੁਝੇਵੇਂ ਹੋਣ ਕਰ ਕੇ ਨਹੀਂ ਆ ਸਕੇ। ਉਨ੍ਹਾਂ ਵੱਲੋਂ ਦਿੱਤੇ ਗਏ ਹੁਕਮ ਅਨੁਸਾਰ ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਦੀ ਰਸਮੀ ਤੌਰ ’ਤੇ ਤਾਜਪੋਸ਼ੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਅਤੇ ਬਲਾਕ ਸੰਮਤੀ ਦੇ ਸਾਰੇ ਮੈਂਬਰਾਂ ਦੀ ਸਹਿਮਤੀ ਨਾਲ ਚੇਅਰਪਰਸਨ ਅਤੇ ਚੇਅਰਪਰਸਨ ਦੀ ਚੋਣ ਹੋਈ ਸੀ ਅਤੇ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਦੇ ਕੇ ਬਲਾਕ ਦਿੜ੍ਹਬਾ ਦੇ ਕੰਮ ਆਉਂਦੇ ਨੇ ਪੱਖ ਤੌਰ ’ਤੇ ਕਰਨ ਦੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਚੇਅਰਪਰਸਨ ਮਨਜੀਤ ਕੌਰ ਅਤੇ ਵਾਈਸ ਚੇਅਰਪਰਸਨ ਪਰਮਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ। ਬੀਡੀਪੀਓ ਦਿੜਬਾ ਪ੍ਰਦੀਪ ਸ਼ਾਰਦਾ ਨੇ ਨਵੇਂ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਜੀਤ ਕੌਰ ਦੇ ਪਤੀ ਰਣਜੀਤ ਸਿੰਘ ਖੇਤਲਾ, ਸਰਪੰਚ ਸੰਦੀਪ ਸਿੰਘ ਸਰਪੰਚ ਸਤਨਾਮ ਸਿੰਘ ਹਾਜ਼ਰ ਸਨ।