ਅੱਗ ਤੋਂ ਬਚਾਅ ਸਬੰਧੀ ਕਰਵਾਈ ਟ੍ਰੇਨਿੰਗ
ਸਿਵਲ ਹਸਪਤਾਲ ਬਰਨਾਲਾ ਦੇ ਸਟਾਫ਼ ਨੂੰ ਅੱਗ ਤੋਂ ਬਚਾਅ ਸਬੰਧੀ ਕਰਵਾਈ ਟਰੇਨਿੰਗ
Publish Date: Fri, 08 May 2026 04:37 PM (IST)
Updated Date: Sat, 09 May 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 4 ਮਈ ਤੋਂ 10 ਮਈ ਤੱਕ ਫਾਇਰ ਸੇਫਟੀ ਵੀਕ (ਅੱਗ ਸੁਰੱਖਿਆ ਹਫ਼ਤਾ) ਸਾਰੇ ਭਾਰਤ ’ਚ ਮਨਾਇਆ ਜਾ ਰਿਹਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦੇ ਸਮੂਹ ਸਟਾਫ ਨੂੰ ਟਰੇਨਿੰਗ ਦੇਣ ਸਮੇਂ ਕੀਤਾ ਗਿਆ। ਡਾ. ਹਰੀਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀਆਂ ਸਾਰੀਆਂ ਸਿਹਤ ਸੰਸਥਾਵਾਂ ’ਚ ਇਸ ਹਫਤੇ ਦੌਰਾਨ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸੀਨੀਅਰ ਮੈਡੀਕਲ ਅਫ਼ਸਰ ਡਾ.ਇੰਦੂ ਬਾਂਸਲ ਦੀ ਅਗਵਾਈ ਹੇਠ ਨੋਡਲ ਅਫ਼ਸਰ ਫਾਇਰ ਸੇਫਟੀ ਸਿਵਲ ਹਸਪਤਾਲ ਬਰਨਾਲਾ ਵੱਲੋਂ ਆਪਣੀ ਟੀਮ ਨਾਲ ਮਿਲਕੇ ਟਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਅੱਗ ਸੁਰੱਖਿਆ ਹਫ਼ਤਾ ਮਨਾਉਣ ਦਾ ਮਕਸਦ ਦੇਸ਼ ਭਰ ਦੀਆਂ ਸਿਹਤ ਸੰਸਥਾਵਾਂ ’ਚ ਅੱਗ ਦੇ ਖਤਰਿਆਂ ਦੀ ਰੋਕਥਾਮ ਲਈ ਜਾਗਰੂਕਤਾ ਪੈਦਾ ਕਰਨਾ ਹੈ।
ਹਸਪਤਾਲ ਦੇ ਹਾਜ਼ਰੀਨ ਡਾਕਟਰਾਂ, ਸਟਾਫ ਅਤੇ ਨਰਸਿੰਗ ਸਟੂਡੈਂਟਸ ਨੂੰ ਅੱਗ ਦੀ ਰੋਕਥਾਮ, ਐਮਰਜੈਂਸੀ ਪ੍ਰਤੀਕਿਰਿਆਵਾਂ ਅੱਗ ਲੱਗਣ ਸਮੇਂ ਜਾਂ ਅੱਗ ਲੱਗਣ ਤੋਂ ਬਾਅਦ 'ਚ ਇਮਾਰਤ ਖਾਲੀ ਕਰਨ ਦੀ ਪ੍ਰਕਿਰਿਆ ਅਤੇ ਅੱਗ 'ਤੇ ਕਾਬੂ ਪਾਉਣ ਲਈ ਸਿਲੰਡਰਾਂ ਦੀ ਕਿਸ ਤਰ੍ਹਾਂ ਵਰਤੋਂ ਕਰਨੀ ਹੈ ਤਾਂ ਜੋ ਜਲਦੀ ਤੋਂ ਜਲਦੀ ਅੱਗ ਨੂੰ ਬੁਝਾਇਆ ਜਾ ਸਕੇ ਬਾਰੇ ਪ੍ਰੈਕਟੀਕਲ ਸਿਖਲਾਈ ਵੀ ਦਿੱਤੀ ਗਈ।