ਯੂਥ ਅਗੇਂਸਟ ਡਰਗਜ਼ ਕੈਂਪੇਨ ਤਹਿਤ ਵਿਦਿਆਰਥੀਆਂ ਦਾ ਕਰਵਾਇਆ ਫੁੱਟਬਾਲ ਮੈਚ
ਯੂਥ ਅਗੇਂਸਟ ਡਰਗਜ਼ ਕੈਂਪੇਨ ਤਹਿਤ ਵਿਦਿਆਰਥੀਆਂ ਦਾ ਕਰਵਾਇਆ ਫੁਟਬਾਲ ਮੈਚ
Publish Date: Wed, 10 Dec 2025 05:24 PM (IST)
Updated Date: Wed, 10 Dec 2025 05:27 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਯੂਥ ਅਗੇਂਸਟ ਡਰਗਜ਼ ਕੈਂਪੇਨ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦੇ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਧਨੌਲੇ ’ਚ ਵਿਦਿਆਰਥੀਆਂ ਦਾ ਫੁੱਟਬਾਲ ਦਾ ਮੈਚ ਕਰਵਾਇਆ ਗਿਆ। ਇਸ ਮੈਚ ਨੂੰ ਕਰਵਾਉਣ ਦਾ ਮੁੱਖ ਮੰਤਵ ਸਾਡੇ ਯੂਥ ਨੂੰ ਇਹ ਸੁਨੇਹਾ ਦੇਣਾ ਸੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕਿ ਆਪਣੇ ਸਰੀਰ ਨੂੰ ਨਰੋਆ ਬਣਾਉਣ ਅਤੇ ਖੇਡ ’ਚ ਮੱਲਾਂ ਮਾਰ ਕੇ ਆਪਣੇ ਦੇਸ਼ ਦਾ ਨਾਂ ਰੋਸ਼ਨ ਕਰਨ। ਇਸ ਮੌਕੇ ਮੈਚ ਦੇਖਣ ਆਏ ਦਰਸ਼ਕਾਂ ਅਤੇ ਵਿਦਿਆਰਥੀਆਂ ਨੂੰ ਗੁਰਮੇਲ ਸਿੰਘ ਗਿਲ, ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ, ਮਿਸ ਲਵਲੀਨ ਕੌਰ, ਸਹਾਇਕ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ, ਐਡਵੋਕੇਟ ਸਾਹਿਲ ਰਹੇਜਾ ਅਤੇ ਐਡਵੋਕੇਟ ਮਿਸ ਨਰੇਸ਼ ਕੁਮਾਰੀ ਬਾਵਾ ਵੱਲੋਂ ਨਸ਼ਿਆਂ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਸਥਾਰ ਸਹਿਤ ਜਾਣੂ ਕਰਵਾਇਆ ਗਿਆ ਤਾਂ ਜੋ ਸਾਡੀ ਆਉਣ ਵਾਲੀ ਪੀ਼ੜ੍ਹੀ ਨੂੰ ਇਸ ਨਸ਼ੇ ਦੀ ਦਲਦਲ ਤੋਂ ਬਚਾਇਆ ਜਾ ਸਕੇ। ਇਸ ਮੌਕੇ ਉਕਤ ਵਕੀਲ ਸਾਹਿਬਾਨ ਦੇ ਦੱਸਿਆ ਕਿ ਇਹ ਕੈਂਪੇਨ ਰਾਜ ਪੱਧਰ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਚਲਾਇਆ ਜਾ ਰਿਹਾ ਹੈ। ਇਸ ਕੈਂਪੇਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਇਹ ਮੁਹਿੰਮ 6 ਦੰਸਬਰ 2025 ਤੋਂ ਸ਼ੁਰੂ ਹੋਕੇ 6 ਜਨਵਰੀ 2026 ਤੱਕ ਚਲਾਈ ਜਾਵੇਗੀ ਅਤੇ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ, ਸ਼ਹਿਰਾਂ ਅਤੇ ਸਕੂਲਾਂ, ਕਾਲਜਾਂ ’ਚ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਵੱਖ ਵੱਖ ਜਨਤਕ ਥਾਵਾਂ ‘ਤੇ ਨੁੱਕੜ ਨਾਟਕਾਂ, ਸਾਇਕਲ ਰੈਲੀ ਅਤੇ ਵਾਕਾਥੋਨ(ਪੈਦਲ ਮਾਰਚ) ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ। ਉਕਤ ਮੁਹਿੰਮ ਤਹਿਤ ਸਕੂਲਾਂ ਵਿੱਚ ਪੋਸਟਰ ਮੇਕਿੰਗ, ਸਲੋਗਨ ਮੇਕਿੰਗ ਅਤੇ ਡਿਬੇਟ ਕੰਪੀਟੀਸ਼ਨ ਰੱਖੇ ਜਾਣਗੇ ਤਾਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਸਕੇ।