ਪੀਓ ਸਟਾਫ਼ ਵੱਲੋਂ ਭਗੌੜਾ ਕਾਬੂ
ਪੀਓ ਸਟਾਫ਼ ਵਲੋਂ ਭਗੌੜਾ ਕਾਬੂ
Publish Date: Sun, 10 May 2026 05:29 PM (IST)
Updated Date: Mon, 11 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਪੀਓ ਸਟਾਫ਼ ਬਰਨਾਲਾ ਦੀ ਪੁਲਿਸ ਟੀਮ ਵੱਲੋਂ ਇਕ ਮਾਮਲੇ ’ਚ ਭਗੌੜਾ ਚੱਲ ਰਹੇ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ਼ ਬਰਨਾਲਾ ਦੇ ਇੰਚਾਰਜ਼ ਏਐੱਸਆਈ ਰਣ ਸਿੰਘ ਨੇ ਦੱਸਿਆ ਕਿ ਕੁਲਦੀਪ ਕੁਮਾਰ ਪੁੱਤਰ ਕੁਲਵਿੰਦਰ ਕੁਮਾਰ ਵਾਸੀ ਨੇੜੇ ਸੇਖਾ ਫ਼ਾਟਕ ਬਰਨਾਲਾ ਦੇ ਖ਼ਿਲਾਫ਼ 518 ਨੰਬਰ ਮੁਕੱਦਮਾ 16 ਅਕਤੂਬਰ 2021 ’ਚ ਐਕਸਾਇਜ ਐਕਟ ਤਹਿਤ ਦਰਜ ਕੀਤਾ ਗਿਆ। ਜਿਸ ਨੂੰ ਕਾਬੂ ਕਰਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਪਰ ਉਕਤ ਵਿਅਕਤੀ ਕੇਸ ਦੀ ਪੈਰਵਾਈ ਦੌਰਾਨ ਗੈਰ ਹਾਜ਼ਰ ਹੋ ਗਿਆ ਸੀ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਪੀਓ ਕਰਾਰ ਦਿੱਤਾ ਗਿਆ। ਜਿਸ ਨੂੰ ਪੀਓ ਸਟਾਫ਼ ਬਰਨਾਲਾ ਦੀ ਟੀਮ ਨੇ ਕਾਬੂ ਕਰਕੇ ਮਾਨਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਜ਼ਿਲ੍ਹਾ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਗਿਆ ਹੈ।