ਨਾਬਾਲਗਾ ਨੂੰ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ
Publish Date: Fri, 06 Mar 2026 04:12 PM (IST)
Updated Date: Sat, 07 Mar 2026 04:00 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਦਰ ਬਰਨਾਲਾ ਵੱਲੋਂ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨਾਬਾਲਗ ਲੜਕੀ ਦੇ ਪਿਤਾ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਬੀਤੇ ਦਿਨੀਂ ਉਹ ਕੰਮਕਾਰ ਸਬੰਧੀ ਬਾਹਰ ਗਿਆ ਹੋਇਆ ਸੀ ਤੇ ਘਰ ਵਾਪਸੀ ’ਤੇ ਪਤਾ ਲੱਗਿਆ ਕਿ ਉਸ ਦੀ ਨਾਬਾਲਗ ਲੜਕੀ ਘਰ ’ਚ ਨਹੀਂ ਸੀ। ਜਿਸ ਦੀ ਉਸ ਨੇ ਆਪਣੇ ਤੌਰ ’ਤੇ ਭਾਲ ਕੀਤੀ ਪਰ ਕੁੱਝ ਪਤਾ ਨਹੀਂ ਲੱਗਿਆ। ਫਿਰ ਪਤਾ ਲੱਗਿਆ ਕਿ ਮੁੱਦਈ ਦੀ ਨਾਬਾਲਗ ਲੜਕੀ ਨੂੰ ਅਲੀਸੇਨ ਵਾਸੀ ਫਰਵਾਹੀ ਵਿਆਹ ਦਾ ਝਾਂਸਾ ਦੇ ਕੇ ਕਿਤੇ ਵਰਗਲਾ ਕੇ ਲੈ ਗਿਆ ਹੈ। ਪੁਲਿਸ ਨੇ ਮੁੱਦਈ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।