ਗਗਨਦੀਪ ਰੰਧਾਵਾ ਖ਼ੁਦਕੁਸ਼ੀ ਮਾਮਲਾ: ਮੰਤਰੀ ਹਰਪਾਲ ਚੀਮਾ ਦੀ ਪੀੜਤ ਪਰਿਵਾਰ ਨੂੰ ਅਪੀਲ- ਜਾਂਚ ਦੇ ਨਤੀਜੇ ਆਉਣ ਤੱਕ ਦਾ ਇੰਤਜ਼ਾਰ ਕਰਨ
ਉਨ੍ਹਾਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਜੋ ਇਸ ਮਾਮਲੇ ਦੀ ਚੱਲ ਰਹੀ ਜਾਂਚ 'ਤੇ ਕੋਈ ਅਸਰ ਨਾ ਪਵੇ।
Publish Date: Mon, 23 Mar 2026 01:48 PM (IST)
Updated Date: Mon, 23 Mar 2026 02:00 PM (IST)
ਆਨਲਾਈਨ ਡੈਸਕ, ਸੰਗਰੂਰ: ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ (PWC) ਦੇ ਅਧਿਕਾਰੀ ਗਗਨਦੀਪ ਸਿੰਘ ਰੰਧਾਵਾ ਦੀ ਖ਼ੁਦਕੁਸ਼ੀ ਦੇ ਮਾਮਲੇ 'ਤੇ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਤਾਂ ਜੋ ਇਸ ਮਾਮਲੇ ਦੀ ਚੱਲ ਰਹੀ ਜਾਂਚ 'ਤੇ ਕੋਈ ਅਸਰ ਨਾ ਪਵੇ।
ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, "ਲਾਲਜੀਤ ਸਿੰਘ ਭੁੱਲਰ ਨੇ ਅਸਤੀਫ਼ਾ ਇਸ ਲਈ ਦਿੱਤਾ ਹੈ ਤਾਂ ਜੋ ਜਾਂਚ ਪੂਰੀ ਤਰ੍ਹਾਂ ਨਿਰਪੱਖ ਰਹੇ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੈਂ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਜਾਂਚ ਦੇ ਨਤੀਜੇ ਆਉਣ ਤੱਕ ਦਾ ਇੰਤਜ਼ਾਰ ਕਰਨ।"