ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਦਾ ਤਕ ਦਾ ਮੁਫ਼ਤ ਇਲਾਜ : ਡਾ. ਬਾਜਵਾ
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਲਈ 10 ਲੱਖ ਦਾ ਤੱਕ ਦਾ ਮੁਫ਼ਤ ਇਲਾਜ: ਡਾ. ਕੰਵਲਜੀਤ ਸਿੰਘ ਬਾਜਵਾ
Publish Date: Wed, 11 Mar 2026 05:05 PM (IST)
Updated Date: Wed, 11 Mar 2026 05:06 PM (IST)

ਦੀਪਕ ਬਾਂਸਲ, ਪੰਜਾਬੀ ਜਾਗਰਣ ਤਪਾ ਮੰਡੀ : ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ ਡਵੀਜ਼ਨਲ ਹਸਪਤਾਲ ਤਪਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਆਮ ਲੋਕਾਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਦਸ ਲੱਖ ਤੱਕ ਮੁਫ਼ਤ ਇਲਾਜ ਸਰਕਾਰੀ ਹਸਪਤਾਲਾਂ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿਖੇ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭਪਾਤਰੀ ਕਾਰਡ ਬਣਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡਾਂ ’ਚ ਸਪੈਸ਼ਲ ਕੈਂਪ ਵੀ ਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ’ਚ ਜਾਂ ਨੇੜੇ ਦੇ ਕਾਮਨ ਸਰਵਿਸ ਸੈਂਟਰ ’ਚ ਜਾ ਕੇ ਕਾਰਡ ਬਣਵਾਇਆ ਜਾ ਸਕਦਾ ਹੈ, ਤਾਂ ਜੋ ਲੋੜ ਪੈਣ ਮੁਫ਼ਤ ਇਲਾਜ ਅਤੇ ਸਿਹਤ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਪੈਸ਼ਲ ਕੈਂਪਾਂ ਅਤੇ ਕਾਮਨ ਸਰਵਿਸ ਸੈਂਟਰਾਂ ’ਤੇ ਰਜਿਸਟ੍ਰੇਸ਼ਨ ਬਿਲਕੁਲ ਮੁਫ਼ਤ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਬਣਾਉਣ ਲਈ ਪਰਿਵਾਰ ਦੇ ਮੈਂਬਰ ਵੋਟਰ ਕਾਰਡ ਅਤੇ ਆਧਾਰ ਕਾਰਡ ਨਾਲ ਲੈ ਕੇ ਕੈਂਪ ਜਾਂ ਕਾਮਨ ਸਰਵਿਸ ਸੈਂਟਰ ਰਾਹੀਂ ਆਪਣੇ ਪਰਿਵਾਰ ਦੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕਸ਼ਿਸ਼, ਬਲਾਕ ਐੈਜੂਕੇਟਰ ਜਸਪਾਲ ਸਿੰਘ ਜਟਾਣਾ, ਸੁਪਰਵਾਈਜ਼ਰ ਰਣਜੀਵ ਕੁਮਾਰ, ਜਰਨੈਲ ਸਿੰਘ, ਮਪਹਵ ਗਗਨਦੀਪ ਸਿੰਘ ਆਦਿ ਹਾਜ਼ਰ ਸਨ।