ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ ਮੌਕੇ ਵਿਸ਼ਾਲ ਸ਼ਰਧਾਂਜਲੀ ਸਮਾਗਮ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਵਰਗਵਾਸੀ ਸੁਖਦੇਵ ਸਿੰਘ ਢੀਂਡਸਾ ਦੀ ਪਹਿਲੀ ਬਰਸੀ ਮੌਕੇ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਵਿਸ਼ਾਲ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਧਿਰਾਂ ਦੇ ਆਗੂਆਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ। ਗੁਰਬਾਣੀ ਕੀਰਤਨ ਉਪਰੰਤ ਅਰਦਾਸ ਕੀਤੀ ਗਈ। ਇਸ ਸ਼ਰਧਾਂਜਲੀ ਸਮਾਗਮ ਵਿੱਚ ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਪੁਨਰਸੁਰਜੀਤ, ਅਸ਼ਵਨੀ ਸ਼ਰਮਾ ਸੂਬਾ ਪ੍ਰਧਾਨ, ਭਾਜਪਾ, ਵਿਜੇ ਇੰਦਰ ਸਿੰਗਲਾ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ, ਪ੍ਰੇਮ ਸਿੰਘ ਚੰਦੂ ਮਾਜਰਾ, ਗੁਰਪ੍ਰਤਾਪ ਸਿੰਘ ਬਡਾਲਾ, ਸੁਰਜੀਤ ਸਿੰਘ ਰੱਖੜਾ, ਬਾਬਾ ਅਮਰੀਕ ਸਿੰਘ ਸ਼ਾਹੀ ਨਿਹੰਗ ਸਿੰਘ ਜਥੇਬੰਦੀ, ਜਥੇਦਾਰ ਸ਼ਿੰਗਾਰਾ ਸਿੰਘ ਅਲੀਪੁਰ ਕੈਨੇਡਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ ਹਾਜ਼ਰ ਰਹੇ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਸਿੱਖ ਪੰਥ ਅਤੇ ਪੰਜਾਬ ਦੀ ਸਿਆਸਤ ਵਿੱਚ ਇੱਕ ਅਡਿੱਗ, ਇਮਾਨਦਾਰ ਅਤੇ ਸਿਧਾਂਤਵਾਨ ਆਗੂ ਵਜੋਂ ਜਾਣੇ ਜਾਂਦੇ ਸਨ। ਉਨ੍ਹਾਂ ਨੇ ਆਪਣੀ ਪੂਰੀ ਰਾਜਨੀਤਿਕ ਜ਼ਿੰਦਗੀ ਦੌਰਾਨ ਪੰਥਕ ਮੁੱਲਾਂ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਸਿਰਮੌਰ ਰੱਖਿਆ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੇ ਸਿਰਫ ਰਾਜਨੀਤਿਕ ਮੰਚ ’ਤੇ ਹੀ ਨਹੀਂ, ਸਗੋਂ ਸਮਾਜਿਕ ਅਤੇ ਧਾਰਮਿਕ ਖੇਤਰਾਂ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਉਹ ਸਿੱਖ ਪੰਥ ਦੇ ਨਿਡਰ ਸੇਵਕ ਸਨ ਅਤੇ ਉਨ੍ਹਾਂ ਨੇ ਹਮੇਸ਼ਾ ਸੱਚਾਈ ਅਤੇ ਨਿਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਇਆ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਮੰਤਰੀ ਅਬਦੁਲ ਗੱਫਾਰ, ਇਕਬਾਲ ਸਿੰਘ ਝੂੰਦਾਂ, ਗਗਨਦੀਪ ਸਿੰਘ ਬਰਨਾਲਾ, ਜਗਦੀਪ ਸਿੰਘ ਨੱਕਈ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਅਜੀਤ ਸਿੰਘ ਚੰਦੂਰਾਈਆਂ, ਨਿਰਮਲ ਸਿੰਘ ਸਾਬਕਾ ਵਿਧਾਇਕ, ਸਾਬਕਾ ਲੋਕ ਸਭਾ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਸੁਖਵੰਤ ਸਿੰਘ ਸਰਾਓ, ਗੁਰਬਚਨ ਸਿੰਘ ਬਚੀ, ਤੇਜਾ ਸਿੰਘ, ਹਰਦੇਵ ਸਿੰਘ ਰੋਗਲਾ, ਮਲਕੀਤ ਸਿੰਘ ਚੰਗਾਲ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰ ਜੀਵਨ ਜਿੰਦਲ, ਜਤਿੰਦਰ ਕਾਲੜਾ, ਰਣਦੀਪ ਦਿਓਲ, ਓਂਕਾਰ ਸਿੰਘ ਸਿੱਧੂ, ਗੁਰਜੀਵਨ ਸਿੰਘ ਸਰੌਦ, ਏਪੀ ਬਾਬਾ, ਜਸਵਿੰਦਰ ਸਿੰਘ ਖਾਲਸਾ, ਬ੍ਰਿਗੇਡੀਅਰ ਜਗਤਾਰ ਸਿੰਘ ਰੰਧਾਵਾ ਚੰਡੀਗੜ੍ਹ, ਗੁਰਸੰਤ ਸਿੰਘ ਭੁਟਾਲ, ਬਾਬਰਜੀਤ ਸਿੰਘ, ਦਰਸ਼ਨ ਸਿੰਘ ਕੋਛੜ, ਰਣਜੀਤ ਸਿੰਘ ਭੁੱਲਰ ਧੂਰੀ, ਹਰਪ੍ਰੀਤ ਸਿੰਘ ਗੁਰਮ, ਰਮਨਦੀਪ ਸਿੰਘ ਗਿੱਲ, ਜਸਵਿੰਦਰ ਸਿੰਘ ਪ੍ਰਿੰਸ, ਭੁਪਿੰਦਰ ਸਿੰਘ ਭਲਵਾਨ ਆਦਿ ਮੌਜੂਦ ਸਨ।