ਜੀਟੀਬੀ ਕਾਲਜ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਜੀਟੀਬੀ ਕਾਲਜ਼ ਦੇ ਬਾਰਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 13 May 2026 05:58 PM (IST)
Updated Date: Wed, 13 May 2026 06:00 PM (IST)
ਲਹਿਰਾਗਾਗਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਲਹਿਲ ਖੁਰਦ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਕਾਲਜ ਪ੍ਰਿੰਸੀਪਲ ਰੀਤੂ ਗੋਇਲ ਨੇ ਦੱਸਿਆ ਕਿ ਆਰਟਸ ਵਿੱਚੋਂ ਵਿਦਿਆਰਥਣ ਮਹਿਕ ਕੌਰ ਪੁੱਤਰੀ ਅਮਰਜੀਤ ਸਿੰਘ ਨੇ 88.4 ਫ਼ੀਸਦੀ ਅੰਕ ਲੈ ਕੇ ਪਹਿਲਾ, ਦਮਨਪ੍ਰੀਤ ਕੌਰ ਪੁੱਤਰੀ ਕ੍ਰਿਸ਼ਨ ਕੁਮਾਰ ਨੇ 85.8 ਫ਼ੀਸਦੀ ਅੰਕ ਲੈ ਕੇ ਦੂਸਰਾ ਅਤੇ ਹਰਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 83.8 ਫ਼ੀਸਦੀ ਅੰਕਾਂ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤਰਾਂ ਹੀ ਬਾਰ੍ਹਵੀਂ ਕਾਮਰਸ ਕਲਾਸ ਵਿੱਚੋਂ ਵਿਦਿਆਰਥਣ ਜਸਨਪ੍ਰੀਤ ਕੌਰ ਪੁੱਤਰੀ ਗੁਰਦਾਸ ਸਿੰਘ ਨੇ 91.8 ਫ਼ੀਸਦੀ ਅੰਕਾਂ ਨਾਲ ਪਹਿਲਾ, ਸਿਮਰਨਜੀਤਕੌਰ ਪੁੱਤਰੀ ਸਤਗੁਰ ਸਿੰਘ ਨੇ 85.6 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਨੇਹਾ ਰਾਣੀ ਪੁੱਤਰੀ ਮੁਕੇਸ਼ ਕੁਮਾਰ ਨੇ 81.2 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ, ਵਾਈਸ ਚੇਅਰਮੈਨ ਵਿਜੇ ਕੁਮਾਰ ਅਤੇ ਜਨਰਲ ਸੈਕਟਰੀ ਪ੍ਰੇਮ ਕੁਮਾਰ ਨੇ ਸਾਰੇ ਵਿਦਿਆਰਥੀਆ ਨੂੰ ਵਧਾਈ ਦੇਣ ਦੇ ਨਾਲ-ਨਾਲ ਅੱਵਲ ਆਏ ਵਿਦਿਆਰਥੀਆ ਦੇ ਮਾਪਿਆ ਅਤੇ ਕਾਲਜ ਪ੍ਰਿੰਸੀਪਲ ਰੀਤੂ ਗੋਇਲ ਤੇ ਸਟਾਫ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਵਧੀਆ ਨੰਬਰ ਹੀ ਸਖਤ ਮਿਹਨਤ ਦਾ ਨਤੀਜਾ ਹਨ।