ਚਹਿਲ ਦਾ ਬਲਾਕ ਪ੍ਰਧਾਨ ਬਣਨ 'ਤੇ ਵਰਕਰ ਖ਼ੁਸ਼
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਸ ਵਿੱਚ ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਵਰਕਰ, ਸਮਾਜ
Publish Date: Tue, 17 Oct 2023 04:33 PM (IST)
Updated Date: Tue, 17 Oct 2023 04:33 PM (IST)
ਸ਼ੰਭੂ ਗੋਇਲ, ਲਹਿਰਾਗਾਗਾ : ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਉਸ ਵਿੱਚ ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਵਰਕਰ, ਸਮਾਜ ਸੇਵੀ ਅਤੇ ਟਰੱਕ ਯੂਨੀਅਨ ਲਹਿਰਾ ਦੇ ਵਾਈਸ ਪ੍ਰਧਾਨ ਗੁਰੀ ਚਹਿਲ ਨੂੰ ਬਲਾਕ ਲਹਿਰਾ ਦਾ ਪ੍ਰਧਾਨ ਬਣਾਇਆ ਗਿਆ ਹੈ। ਜਿਸ ਸਬੰਧੀ ਜਿੱਥੇ ਹਲਕੇ ਵਿਚ ਖੁਸ਼ੀ ਦੀ ਲਹਿਰ ਹੈ ਉੱਥੇ ਹੀ ਅੱਜ ਲੋਕ ਕਲਾ ਮੰਚ ਦੇ ਪ੍ਰਧਾਨ ਅਸ਼ੋਕ ਮਸਤੀ, ਗੁਰਲਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ, ਵਰਿੰਦਰ ਬੰਟੀ ਪ੍ਰਧਾਨ, ਮਨਜੀਤ ਸਿੰਘ ਜੇਈ ਨੰਦ ਲਾਲ ਨੰਦੂ ਨੇ ਮਿਲ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਸਮੇਂ ਉਨ੍ਹਾਂ ਨਵ ਨਿਯੁਕਤ ਬਲਾਕ ਪ੍ਰਧਾਨ ਗੁਰੀ ਚਹਿਲ ਨੇ ਹਲਕਾ ਲਹਿਰਾ ਦੇ ਵਿਧਾਇਕ ਵਰਿੰਦਰ ਗੋਇਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹਨਾਂ ਦੇ ਅਸ਼ੀਰਵਾਦ ਸਦਕਾ ਮੈਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਬਾਖੂਬੀ ਅਤੇ ਤਨ ਦੇਹੀ ਨਾਲ ਨਿਭਾਵਾਂਗਾ। ਇਸ ਸਮੇਂ 'ਆਪ' ਦੇ ਚਮਕੌਰ ਸਿੰਘ ਸਰਾਓ, ਗੁਰਤੇਜ ਸਿੰਘ ਸਰਾਓ, ਮਾਸਟਰ ਹਰਪਾਲ ਸ਼ਰਮਾ, ਅਤੇ ਹੋਰ ਵੀ ਬਹੁਤ ਸਾਰੇ ਪਾਰਟੀ ਵਰਕਰ ਮੌਜੂਦ ਸਨ।