ਗੁਰਮਤਿ ਸਮਾਗਮ 12 ਤੋਂ
ਗੁਰਮਤਿ ਸਮਾਗਮ 12 ਤੋਂ
Publish Date: Wed, 07 Jan 2026 05:10 PM (IST)
Updated Date: Wed, 07 Jan 2026 05:12 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਆਮਦ ਨੂੰ ਸਮਰਪਿਤ ਸਾਲਾਨਾ ਤਿੰਨ ਰੋਜ਼ਾ ਗੁਰਮਤਿ ਸਮਾਗਮ 12,13 ਤੇ 14 ਜਨਵਰੀ ਨੂੰ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤਕ ਕਰਵਾਏ ਜਾਣਗੇ। ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਤਿੰਨ ਰੋਜ਼ਾ ਸਾਲਾਨਾ ਸਮਾਗਮ ਅਤੇ ਧਾਰਮਿਕ ਦੀਵਾਨ ਦੌਰਾਨ ਭਾਈ ਹਰਜਿੰਦਰ ਸਿੰਘ ਖਾਲਸਾ ਦੁਪਹਿਰ 12 ਤੋਂ ਸ਼ਾਮ 4 ਵਜੇ ਤਕ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ। 12 ਜਨਵਰੀ ਨੂੰ ਸ੍ਰੀ ਅਖੰਡ ਪਾਠ ਪ੍ਰਕਾਸ਼ ਹੋਣਗੇ ਤੇ 14 ਜਨਵਰੀ ਨੂੰ ਭੋਗ ਉਪਰੰਤ ਗੁਰਮਤਿ ਸਮਾਗਮ ਹੋਣਗੇ। ਸੰਤ ਬਾਬਾ ਬਲਜੀਤ ਸਿੰਘ ਮੰਡੀ ਕਲਾਂ ਕਾਰ ਸੇਵਾ ਵਾਲੇ ਵਿਸ਼ੇਸ਼ ਸੇਵਾਵਾਂ ਨਿਭਾਉਣਗੇ। ਕਵੀਸ਼ਰੀ ਜਥਾ ਗੁਰਜੀਤ ਸਿੰਘ ਮੰਡੇਰ ਭੜਥਲੇ ਵਾਲੇ ਅਤੇ ਰਾਗੀ ਢਾਡੀ ਜਥੇ ਹਾਜ਼ਰੀ ਭਰਨਗੇ। ਇਸ ਮੌਕੇ ਸੰਗਤਾਂ ਹਾਜ਼ਰ ਸਨ।