ਗੁਰੂ ਗੋਬਿੰਦ ਸਿੰਘ ਕਾਲਜ ਨੇ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ
ਗੁਰੂ ਗੋਬਿੰਦ ਸਿੰਘ ਕਾਲਜ ਨੇ ਜੇਤੂ ਵਿਦਿਆਰਥੀ ਕੀਤੇ ਸਨਮਾਨਿਤ
Publish Date: Tue, 12 May 2026 04:20 PM (IST)
Updated Date: Tue, 12 May 2026 04:21 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ
ਗੁਰੂ ਗੋਬਿੰਦ ਸਿੰਘ ਕਾਲਜ ਆਫ ਆਰਟਸ, ਸਾਇੰਸ ਐਂਡ ਕਾਮਰਸ ਵੱਲੋਂ 12ਵੀਂ ਦੇ ਪੇਪਰ ਦੇ ਚੁੱਕੇ ਵਿਦਿਆਰਥੀਆਂ ਲਈ ਕਰਵਾਏ ਗਏ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਟੈਸਟ ਦੇ ਨਤੀਜੇ ਐਲਾਨੇ ਗਏ। ਇਸ ਟੈਸਟ ਵਿੱਚ ਲਗਭਗ 550 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਟੈਸਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਬੰਧਕ ਅਹੁਦੇਦਾਰਾਂ ਵੱਲੋਂ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥੀ ਸਕਾਲਰਸ਼ਿਪ ਟੈਸਟ ਵਿਚ ਅਨਮੋਲ ਕੌਰ, ਗੋਬਿੰਦਗੜ੍ਹ ਜੇਜੀਆਂ ਨੇ 100 ਵਿੱਚੋਂ 83 ਅੰਕ ਪ੍ਰਾਪਤ ਕਰਕੇ ਸ਼ਿਖਰਲਾ ਸਥਾਨ ਹਾਸਲ ਕੀਤਾ ਅਤੇ 11,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ ਜਦਕਿ ਅਮਿਤ ਸਿੰਘ, ਛਾਜਲੀ ਨੇ 74 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ ਅਤੇ 5,100 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ। ਇਸੇ ਤਰ੍ਹਾਂ ਗੁਰਵੀਰ ਸਿੰਘ, ਛਾਜਲੀ ਨੇ 72 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ 3,100 ਰੁਪਏ ਦੀ ਨਕਦ ਇਨਾਮੀ ਰਾਸ਼ੀ ਪ੍ਰਾਪਤ ਕੀਤੀ ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੇਂ ਕਾਲਜ ਵਿੱਚ ਅੰਡਰ ਗ੍ਰੈਜੂਏਟ ਕੋਰਸ ਬੀਏ, ਬੀਸੀਏ, ਬੀਕਾਮ, ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿੱਚ ਬੀਲਿਬ, ਪੀਜੀਡੀਸੀਏ, ਐਮਏ (ਪੰਜਾਬੀ, ਹਿਸਟਰੀ, ਇੰਗਲਿਸ਼, ਪੌਲ ਸਾਇੰਸ) ਸਫਲਤਾਪੂਰਵਕ ਚੱਲ ਰਹੇ ਹਨ। ਜਿਨ੍ਹਾਂ ਵਿੱਚ ਦਾਖ਼ਲੇ ਸ਼ੁਰੂ ਹਨ ਅਤੇ ਲੜਕੀਆਂ ਲਈ ਕਾਲਜ ਵੱਲੋਂ ਵੈਨ ਸੁਵਿਧਾ ਬਿਲਕੁਲ ਮੁਫ਼ਤ ਹੈ। ਆਰਥਿਕ ਤੌਰ ਤੇ ਕਮਜ਼ੋਰ ਵਿਦਿਆਰਥੀਆਂ ਨੂੰ ਵਜੀਫ਼ੇ ਦੀ ਸਹੂਲਤ ਦਿੱਤੀ ਜਾਂਦੀ ਹੈ।