ਹੜ੍ਹ ਪੀੜਤਾਂ ਦੀ ਮਦਦ ਲਈ ਗੁਰੂ ਨਾਨਕ ਕਾਲਜ ਆਇਆ ਅੱਗੇ
ਹੜ੍ਹ ਪੀੜਤਾਂ ਦੀ ਮਦਦ ਲਈ ਗੁਰੂ ਨਾਨਕ ਕਾਲਜ ਆਇਆ ਅੱਗੇ
Publish Date: Tue, 02 Sep 2025 04:57 PM (IST)
Updated Date: Wed, 03 Sep 2025 04:01 AM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਐਸਜੀਪੀਸੀ ਦੇ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਸ ਖੇਤਰ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵੱਲੋਂ ਸੂਬੇ ਵਿੱਚ ਕੁਦਰਤੀ ਕਰੋਪੀ ਕਾਰਨ ਹੜ੍ਹਾਂ ਦੀ ਬਿਮਾਰ ਚੱਲ ਰਹੇ ਝੱਲ ਰਹੇ ਲੋਕਾਂ ਲਈ ਕਾਲਜ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੁਦਰਤੀ ਕਰੋਪੀ ਵਿੱਚ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਚੋਅ ਰਹੀਆਂ ਹਨ ਜਾਂ ਡਿੱਗ ਗਈਆਂ ਹਨ। ਸਮੁੱਚੇ ਪੰਜਾਬ ਵਿੱਚ ਜੇਕਰ ਕਿਸੇ ਵੀ ਪਰਿਵਾਰ ’ਤੇ ਅਜਿਹੀ ਮੁਸੀਬਤ ਪਈ ਹੋਵੇ ਤਾਂ ਉਸ ਲਈ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪਰਿਵਾਰ ਕਾਲਜ ਵਿੱਚ ਆ ਕੇ ਰਹਿ ਸਕਦੇ ਹਨ ਤਾਂ ਜੋ ਜਾਨੀ ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। ਪ੍ਰਿੰਸੀਪਲ ਨੇ ਦੱਸਿਆ ਲੋੜਵੰਦਾਂ ਲਈ ਰਹਿਣ ਅਤੇ ਲੰਗਰ ਪ੍ਰਸ਼ਾਦੇ ਦਾ ਪ੍ਰਬੰਧ ਵੀ ਕਾਲਜ ਵੱਲੋਂ ਕੀਤਾ ਜਾਵੇਗਾ।ਕਾਲਜ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਇਲਾਕੇ ਦੇ ਸੂਝਵਾਨ ਲੋਕਾਂ ਵੱਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ।