ਭਾਕਿਯੂ ਉਗਰਾਹਾਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ
ਭਾਕਿਯੂ ਉਗਰਾਹਾਂ ਵਲੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚੇਤਾਵਨੀ
Publish Date: Tue, 12 May 2026 04:51 PM (IST)
Updated Date: Tue, 12 May 2026 04:54 PM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਲਾਕ ਮਹਿਲ ਕਲਾਂ ਇਕਾਈ ਵੱਲੋਂ ਪਿੰਡ ਭੱਦਲਵੜ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਜਥੇਬੰਦੀ ਦੇ ਸਾਬਕਾ ਇਕਾਈ ਪ੍ਰਧਾਨ ਨਿਰਭੈ ਸਿੰਘ ਭੱਦਲਵੜ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਦੀ ਅਗਵਾਈ ਹੇਠ ਥਾਣਾ ਠੁੱਲੀਵਾਲ ਅੱਗੇ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਜਥੇਬੰਦੀ ਦਾ ਇੱਕ ਵਫਦ ਥਾਣਾ ਠੁੱਲੀਵਾਲ ਦੇ ਮੁਖੀ ਗੁਰਪਾਲ ਸਿੰਘ ਧਨੌਲਾ ਨਾਲ ਮਿਲਿਆ ਅਤੇ ਮਾਮਲੇ ’ਚ ਧਰਾਵਾਂ ’ਚ ਵਾਧਾ ਕਰਕੇ ਦੋਸ਼ੀਆਂ ਦੀ ਤੁਰੰਤ ਗਿਰਫ਼ਤਾਰੀ ਦੀ ਮੰਗ ਰੱਖੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਮੀਤ ਪ੍ਰਧਾਨ ਰਾਮ ਸਿੰਘ ਸੰਘੇੜਾ, ਜਰਨਲ ਸਕੱਤਰ ਕੁਲਜੀਤ ਸਿੰਘ ਵਜੀਦਕੇ ਅਤੇ ਖਜਾਨਚੀ ਮਾਨ ਸਿੰਘ ਗੁਰਮ ਨੇ ਦੱਸਿਆ ਕਿ ਪੀੜਤ ਕਿਸਾਨ ਨੂੰ ਇਨਸਾਫ ਦਿਵਾਉਣ ਲਈ 12 ਮਈ ਨੂੰ ਲਗਾਇਆ ਜਾਣ ਵਾਲਾ ਧਰਨਾ ਹੁਣ 16 ਮਈ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਥਾਣਾ ਮੁਖੀ ਵੱਲੋਂ ਵਫਦ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਕੁੱਟਮਾਰ ਕਰਨ ਵਾਲੇ ਦੋਸ਼ੀਆਂ ਨੂੰ ਸ਼ੁੱਕਰਵਾਰ ਤੱਕ ਗਿਰਫ਼ਤਾਰ ਕਰ ਲਿਆ ਜਾਵੇਗਾ ਅਤੇ ਜਥੇਬੰਦੀ ਦੀ ਧਰਾਵਾਂ ’ਚ ਵਾਧੇ ਦੀ ਮੰਗ ਵੀ ਮਨਜ਼ੂਰ ਕੀਤੀ ਗਈ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਨਿਰਧਾਰਤ ਸਮੇਂ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਈ ਤਾਂ ਜਥੇਬੰਦੀ ਵੱਲੋਂ ਤਿੱਖਾ ਸੰਘਰਸ਼ ਸ਼ੁਰੂ ਕਰਕੇ ਅਗਲਾ ਵੱਡਾ ਪ੍ਰੋਗਰਾਮ ਐਲਾਨਿਆ ਜਾਵੇਗਾ।