ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
Publish Date: Wed, 05 Mar 2025 05:08 PM (IST)
Updated Date: Wed, 05 Mar 2025 05:12 PM (IST)
ਹਰਿੰਦਰ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ
- ਸਾਢੇ 31 ਲੱਖ ਦੀ ਲਾਗਤ ਨਾਲ ਕਰਮਗੜ੍ਹ ਦੇ ਛੱਪੜ ਦਾ ਹੋਵੇਗਾ ਨਵੀਨੀਕਰਨ ------------------------ ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਬੁੱਧਵਾਰ ਨੂੰ ਪਿੰਡ ਕਰਮਗੜ੍ਹ ’ਚ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਹਰਿੰਦਰ ਸਿੰਘ ਧਾਲੀਵਾਲ ਨੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ, ਜਿਸ ’ਤੇ ਕਰੀਬ ਸਾਢੇ 31 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤਹਿਤ ਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ ਤੇ ਖਾਸ ਕਰਕੇ ਹਲਕਾ ਬਰਨਾਲਾ ’ਚ ਕਰੋੜਾਂ ਦੀ ਲਾਗਤ ਵਾਲੇ ਵਿਕਾਸ ਕਾਰਜ ਪਿੰਡਾਂ ਤੇ ਸ਼ਹਿਰਾਂ ’ਚ ਕਰਵਾਏ ਜਾ ਰਹੇ ਹਨ। ਉਨ੍ਹਾਂ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕਰਮਗੜ੍ਹ ਦੇ ਛੱਪੜ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਛੱਪੜ ਦਾ ਥਾਪਰ ਮਾਡਲ ਤਹਿਤ ਨਵੀਨੀਕਰਨ ਕੀਤਾ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਛੱਪੜ ਦੇ ਗੰਦੇ ਪਾਣੀ ਤੋਂ ਰਾਹਤ ਮਿਲੇਗੀ ਤੇ ਛੱਪੜ ਦਾ ਸੋਧਿਆ ਹੋਇਆ ਪਾਣੀ ਸਿੰਜਾਈ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਬਰਨਾਲਾ ਦੇ ਵੱਡੀ ਗਿਣਤੀ ਪਿੰਡਾਂ ’ਚ ਛੱਪੜਾਂ ਨੂੰ ਥਾਪਰ ਮਾਡਲ ਤਹਿਤ ਨਵਿਆਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੀਤ ਹੇਅਰ ਦੀ ਅਗਵਾਈ ’ਚ ਪਿੰਡਾਂ ’ਚ ਕਮਿਊਨਿਟੀ ਹਾਲ, ਖੇਡ ਮੈਦਾਨਾਂ, ਆਂਗਣਵਾੜੀ ਕੇਂਦਰ ਬਣਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਤੇ ਆਉਣ ਵਾਲੇ ਸਮੇਂ ’ਚ ਵੀ ਭਗਵੰਤ ਮਾਨ ਸਰਕਾਰ ਵਲੋਂ ਵਿਕਾਸ ਕਾਰਜ ਵੱਡੇ ਪੱਧਰ ’ਤੇ ਚਲਾਏ ਜਾਣਗੇ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਸਰਪੰਚ ਹਰਕੇਸ਼ ਸਿੰਘ, ਬੰਟੀ, ਸੰਦੀਪ ਕਰਮਗੜ੍ਹੀਆ, ਰੋਹਿਤ ਓਸ਼ੋ, ਪੰਚ ਤੇ ਹੋਰ ਪਤਵੰਤੇ ਮੌਜੂਦ ਸਨ।