ਹਰਸਿਮਰਨਜੋਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ
ਹਰਸਿਮਰਨਜੋਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ
Publish Date: Wed, 11 Mar 2026 04:22 PM (IST)
Updated Date: Wed, 11 Mar 2026 04:24 PM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ
ਧੂਰੀ : ਉਦੈਪੁਰ (ਰਾਜਸਥਾਨ) ਵਿੱਚ ਹੋਈ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨਜੋਤ ਕੌਰ, ਪਿਤਾ ਗੁਰਦੇਵ ਸਿੰਘ, ਕਲਾਸ ਗਿਆਰ੍ਹਵੀਂ ਕਾਮਰਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਮਗਾ ਹਾਸਲ ਕੀਤਾ। ਹਰਸਿਮਰਨਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ, ਮਾਪੇ ਅਤੇ ਇਲਾਕੇ ਦਾ ਨਾਂ ਰੋਸ਼ਨ ਹੋਇਆ ਹੈ। ਇਸ ਕਾਮਯਾਬੀ ਦੇ ਨਾਲ ਹੀ ਉਸ ਦੀ ਚੋਣ ਅੰਤਰਰਾਸ਼ਟਰੀ ਪੱਧਰ ਦੀ ਬਾਕਸਿੰਗ ਮੁਕਾਬਲੇ ਲਈ ਵੀ ਹੋਈ ਹੈ ਜੋ ਕਿ 4 ਅਪ੍ਰੈਲ ਤੋਂ 20 ਅਪ੍ਰੈਲ ਤੱਕ ਜਕਾਰਤਾ (ਇੰਡੋਨੇਸ਼ੀਆ) ਵਿੱਚ ਕਰਵਾਏ ਜਾਣਗੇ। ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਹਰਸਿਮਰਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਮਾਣ ਦੀ ਗੱਲ ਹੈ ਕਿ ਸਾਡੀ ਵਿਦਿਆਰਥਣ ਨੇ ਰਾਸ਼ਟਰੀ ਪੱਧਰ ’ਤੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਰਹੇਗਾ। ਪ੍ਰਿੰਸੀਪਲ ਸਾਹਿਬ ਸਤਿਬੀਰ ਸਿੰਘ ਨੇ ਵੀ ਹਰਸਿਮਰਨਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਸ ਦੀ ਕਠਿਨ ਮਿਹਨਤ, ਲਗਨ ਅਤੇ ਕੋਚਾਂ ਦੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਉਹ ਅੰਤਰਰਾਸ਼ਟਰੀ ਪੱਧਰ ’ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਦੇਸ਼ ਅਤੇ ਸਕੂਲ ਦਾ ਨਾਂ ਰੋਸ਼ਨ ਕਰੇਗੀ। ਇਸ ਮੌਕੇ ਰਾਜਿੰਦਰਪਾਲ ਕੌਰ ਅਤੇ ਕੋਆਰਡੀਨੇਟਰਜ਼ ਦਿਕਸ਼ਿਤ ਵਰਮਾ, ਮਨਪ੍ਰੀਤ ਕੌਰ ਓਠੀ, ਵੀਰਪਾਲ ਕੌਰ ਆਦਿ ਹਾਜ਼ਰ ਸਨ।