ਤਨਖ਼ਾਹ ਨਾ ਮਿਲਣ ’ਤੇ ਸਿਹਤ ਕਰਮਚਾਰੀਆਂ ਵੱਲੋਂ ਹੜਤਾਲ ’ਤੇ ਜਾਣ ਦਾ ਫੈਸਲਾ
ਤਨਖ਼ਾਹ ਨਾ ਮਿਲਣ ’ਤੇ ਸਿਹਤ ਕਰਮਚਾਰੀਆਂ ਵਲੋਂ ਹੜਤਾਲ ’ਤੇ ਜਾਣ ਦਾ ਫੈਸਲਾ
Publish Date: Thu, 30 Apr 2026 04:24 PM (IST)
Updated Date: Fri, 01 May 2026 04:05 AM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ : ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮਾਂ ਵੱਲੋਂ ਨਸ਼ਾ ਮੁਕਤੀ ਕੇਂਦਰ ਤੇ ਓਟ ਸੈਂਟਰ ਜ਼ਿਲ੍ਹਾ ਬਰਨਾਲਾ ਦੇ ਕਰਮਚਾਰੀਆਂ ਵੱਲੋਂ ਤਨਖਾਹਾਂ ਨਾ ਮਿਲਣ ਦੇ ਰੋਸ ਵਜੋਂ ਹੜਤਾਲ ’ਤੇ ਜਾਣ ਦਾ ਫੈਸਲਾ ਕਰਦਿਆਂ ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਯਾਦਵਿੰਦਰ ਸਿੰਘ, ਇਕਬਾਲ ਸਿੰਘ, ਸੋਨਾ ਰਾਣੀ, ਚਮਕੌਰ ਸਿੰਘ ਆਦਿ ਨੇ ਦੱਸਿਆ ਕਿ ਉਹ ਨਸ਼ਾ ਮੁਕਤੀ ਕੇਂਦਰ ਤੇ ਓਟ ਸੈਂਟਰ ਜ਼ਿਲ੍ਹਾ ਬਰਨਾਲਾ ’ਚ ਕੰਮ ਕਰ ਰਹੇ ਹਨ। ਉਨ੍ਹਾਂ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਪੂਰੀਆਂ ਕਰਨ ’ਚ ਕਾਫੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕਈ ਵਾਰ ਮੌਖਿਕ ਤੇ ਲਿਖਤੀ ਰੂਪ ’ਚ ਜਾਣਕਾਰੀ ਦਿੱਤੀ ਜਾ ਚੁੱਕੀ ਹੈ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਬਕਾਇਆ ਤਨਖ਼ਾਹ ਅਦਾ ਨਹੀਂ ਕੀਤੀ ਗਈ ਤਾਂ 4 ਮਈ ਤੋਂ ਮੁਲਾਜ਼ਮਾਂ ਵੱਲੋਂ ਹੜ੍ਹਤਾਲ ਸ਼ੁਰੂ ਕੀਤੀ ਜਾਵੇਗੀ।