ਸਫ਼ਾਈ ਸੇਵਕਾਂ ਦਾ ਵੱਡਾ ਐਲਾਨ: ਮੰਗਾਂ ਮੰਨੇ ਜਾਣ ਤੱਕ ਜਾਰੀ ਰਹੇਗਾ ਸੰਘਰਸ਼, ਸਿਹਤ ਸੁਰੱਖਿਆ ਦਾਅ ’ਤੇ
ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ’ਚ ਗੰਦਗੀ ਦੇ ਢੇਰ ਲੱਗ ਗਏ ਹਨ, ਜਿਸ ਕਰ ਕੇ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ, ਸਬਜ਼ੀ ਮੰਡੀ ਤੇ ਦਫ਼ਤਰਾਂ ਨੇੜਿਓਂ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਹੈ। ਦੁਕਾਨਦਾਰਾਂ ਦਾ ਦੁਕਾਨਾਂ ’ਤੇ ਬੈਠਣਾ ਦੁੱਭਰ ਹੋ ਗਿਆ ਹੈ, ਉੱਥੇ ਹੀ ਰਾਹਗੀਰਾਂ ਦਾ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ।
Publish Date: Mon, 11 May 2026 03:44 PM (IST)
Updated Date: Mon, 11 May 2026 03:49 PM (IST)
ਨਵਦੀਪ ਸੇਖਾ, ਪੰਜਾਬੀ ਜਾਗਰਣ, ਬਰਨਾਲਾ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ’ਚ ਗੰਦਗੀ ਦੇ ਢੇਰ ਲੱਗ ਗਏ ਹਨ, ਜਿਸ ਕਰ ਕੇ ਬਿਮਾਰੀਆਂ ਫੈਲਣ ਦਾ ਖਦਸ਼ਾ ਹੈ। ਸ਼ਹਿਰ ਦੀਆਂ ਗਲੀਆਂ, ਬਾਜ਼ਾਰਾਂ, ਸਬਜ਼ੀ ਮੰਡੀ ਤੇ ਦਫ਼ਤਰਾਂ ਨੇੜਿਓਂ ਕਈ ਦਿਨਾਂ ਤੋਂ ਕੂੜਾ ਨਹੀਂ ਚੁੱਕਿਆ ਗਿਆ ਹੈ। ਦੁਕਾਨਦਾਰਾਂ ਦਾ ਦੁਕਾਨਾਂ ’ਤੇ ਬੈਠਣਾ ਦੁੱਭਰ ਹੋ ਗਿਆ ਹੈ, ਉੱਥੇ ਹੀ ਰਾਹਗੀਰਾਂ ਦਾ ਲੰਘਣਾ ਵੀ ਮੁਸ਼ਕਲ ਹੋ ਗਿਆ ਹੈ।
ਡੰਪਿੰਗ ਗਰਾਊਂਡ ਦੀ ਘਾਟ ਤੇ ਕੂੜਾ ਪ੍ਰਬੰਧਨ ਦੀ ਉਚਿਤ ਵਿਵਸਥਾ ਨਾ ਹੋਣ ਕਾਰਨ ਲਾਵਾਰਿਸ ਪਸ਼ੂ ਵੀ ਇਨ੍ਹਾਂ ਢੇਰਾਂ ’ਤੇ ਇਕੱਠੇ ਰਹਿੰਦੇ ਹਨ। ਬਾਜ਼ਾਰਾਂ ’ਚ ਲੱਗੇ ਕੁਡੇ ਦੇ ਢੇਰਾਂ ਕਾਰਨ ਟਾਈਫਾਇਡ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।
ਕੀ ਹੈ ਮਾਮਲਾ
ਜ਼ਿਕਰਯੋਗ ਹੈ ਕਿ ਸਫ਼ਾਈ ਸੇਵਕ ਪੰਜਾਬ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਹੜ੍ਹਤਾਲ ਸ਼ੁਰੂ ਕੀਤੀ ਗਈ ਹੈ। ਸਫ਼ਾਈ ਕਰਮਚਾਰੀ ਤੇ ਸਫ਼ਾਈ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾਂਦਾ ਹੈ। ਜਿਸ ਕਾਰਨ ਸਫ਼ਾਈ ਕਾਮਿਆਂ ’ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹ ਹੈ। ਉਨ੍ਹਾਂ ਦੀ ਮੰਗ ਹੈ ਕਿ ਕਿ ਕੱਚੇ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ।
ਬਰਾਬਰ ਕੰਮ ਬਰਾਬਰ ਤਨਖ਼ਾਹ ਦਿੱਤੀ ਜਾਵੇ। ਪੱਕਾ ਕਰਨ ਸਬੰਧੀ ਬਣਾਈ ਗਈ 10 ਸਾਲਾਂ ਦੀ ਪਾਲਿਸੀ ਨੂੰ ਰੱਦ ਕੀਤਾ ਜਾਵੇ ਤੇ ਤਿੰਨ ਸਾਲਾਂ ਦੇ ਅੰਦਰ ਪੱਕਾ ਕੀਤਾ ਜਾਵੇ ਆਦਿ। ਸਫ਼ਾਈ ਸੇਵਕਾਂ ਦਾ ਐਲਾਨ ਹੈ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੱਡਾ ਕਰਦਿਆਂ ਚੱਕਾ ਜਾਮ ਕੀਤਾ ਜਾਵੇਗਾ।
ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ’ਚ ਫੈਲੀ ਗੰਦਗੀ
ਸਫਾਈ ਸੇਵਕਾਂ ਵਲੋ. ਕੀਤੀ ਗਈ ਹੜ੍ਹਤਾਲ ਕਾਰਨ ਸ਼ਹਿਰ ਦੇ ਸਮੁੱਚੇ ਬਾਜ਼ਾਰਾਂ ਫ਼ਰਵਾਹੀ ਬਾਜ਼ਾਰ, ਹੰਡਿਆਇਆ ਬਾਜ਼ਾਰ, ਕੇਸੀ ਰੋਡ, ਬੱਸ ਸਟੈਂਡ, ਰੇਲਵੇ ਸਟੇਸ਼ਨ, ਬੱਸ ਸਟੈਂਡ, ਸਿਵਲ ਹਸਪਤਾਲ ਆਦਿ ਥਾਵਾਂ ’ਤੇ ਗੰਦਗੀ ਦੇ ਢੇਰ ਚੱਲ ਚੁੱਕੇ ਹਨ। ਗੰਦਗੀ ਕਾਰਨ ਰਾਹਗੀਰਾਂ ਤੇ ਦੁਕਾਨਦਾਰਾਂ ਨੂੰ ਕਾਫ਼ੀ ਜਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਸ਼ਹਿਰੀ ਵਾਸੀਆਂ ਹਰੀਸ਼ ਕੁਮਾਰ, ਗੁਰਲਾਲ ਸਿੰਘ, ਨਛੱਤਰ ਸਿੰਘ, ਗੁਰਨਾਮ ਸਿੰਘ ਆਦਿ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜ੍ਹਤਾਲ ਕਾਰਨ ਸ਼ਹਿਰ ਅੰਦਰ ਚਾਰੇ ਪਾਸੇ ਗੰਦਗੀ ਦੇ ਢੇਰ ਲੱਗ ਚੱਕੇ ਹਨ, ਬਿਮਾਰੀਆਂ ਫੈਲਣ ਦਾ ਵੀ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਸਰਕਾਰ ਸਫ਼ਾਈ ਸੇਵਕਾਂ ਦੀਆਂ ਜਾਇਜ ਮੰਗਾਂ ਦਾ ਹੱਲ ਕਰੇ ਤਾਂ ਜੋ ਲੋਕਾਂ ਨੂੰ ਆ ਰਹੀ ਸਮੱਸਿਆ ਤੋਂ ਛੁਟਕਾਰਾ ਮਿਲ ਸਕੇ।