ਬਿਜਲੀ ਕੱਟਾਂ ਨੂੰ ਲੈ ਕੇ ਮਹਿਲ ਕਲਾਂ ’ਚ ਵੀ ਧਰਨਾ
ਬਿਜਲੀ ਕੱਟਾਂ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਵੱਲੋਂ ਮਹਿਲ ਕਲਾਂ ’ਚ ਧਰਨਾ
Publish Date: Thu, 30 Apr 2026 04:09 PM (IST)
Updated Date: Fri, 01 May 2026 04:05 AM (IST)

ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ’ਚ ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ’ਚ ਮਹਿਲਕਲਾਂ ’ਚ ਹਲਕਾ ਇੰਚਾਰਜ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਹੇਠ ਤਹਿਸੀਲ ਦਫ਼ਤਰ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਰਾਜ ਧਰਨੇ ਜਥੇਦਾਰ ਨਾਥ ਸਿੰਘ ਹਮੀਦੀ, ਬੁੱਧੀਜੀਵੀ ਮੰਚ ਦੇ ਸੂਬਾਈ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਜਥੇਦਾਰ ਗੁਰਦੀਪ ਸਿੰਘ ਛਾਪਾ, ਜਥੇਦਾਰ ਬਚਿੱਤਰ ਸਿੰਘ ਰਾਏਸਰ, ਜਸਵਿੰਦਰ ਸਿੰਘ ਦੀਦਾਰਗੜ੍ਹ, ਹਰਨੇਕ ਸਿੰਘ ਪੰਡੋਰੀ, ਬੇਅੰਤ ਕੌਰ ਖਹਿਰਾ, ਡਾ. ਸੁਖਵਿੰਦਰ ਸਿੰਘ ਨਿਹਾਲੂਵਾਲ, ਬੀਸੀ ਵਿੰਗ ਦੇ ਹਲਕਾ ਪ੍ਰਧਾਨ ਕੁਲਵੰਤ ਸਿੰਘ ਜਗਦੇ ਤੇ ਬਲਦੇਵ ਸਿੰਘ ਗਾਗੇਵਾਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਪੂਰੇ ਪੰਜਾਬ ’ਚ ਬਿਜਲੀ ਸਪਲਾਈ ਦੀ ਮਾੜੀ ਸਪਲਾਈ ਵਿਰੁੱਧ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤਿੱਖੀ ਗਰਮੀ ਦੌਰਾਨ ਪਿੰਡਾਂ ਤੇ ਸ਼ਹਿਰਾਂ ਨੂੰ ਪੂਰੀ ਬਿਜਲੀ ਨਾ ਮਿਲਣ ਕਾਰਨ ਲੋਕ ਬੇਹੱਦ ਪਰੇਸ਼ਾਨ ਹਨ ਅਤੇ ਦੁਕਾਨਦਾਰਾਂ, ਵਰਕਸ਼ਾਪਾਂ ਤੇ ਉਦਯੋਗਾਂ ਨਾਲ ਜੁੜੇ ਵਰਗ ਦੀ ਰੋਜ਼ੀ-ਰੋਟੀ ਉੱਤੇ ਵੀ ਇਸ ਦਾ ਗੰਭੀਰ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਨੂੰ ਬਿਜਲੀ ਪੱਖੋਂ ਸਰਪਲਸ ਬਣਾਇਆ ਗਿਆ ਸੀ ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਸਨ, ਜਦਕਿ ਮੌਜੂਦਾ ਸਰਕਾਰ ਦੌਰਾਨ ਵਿਕਾਸ ਕਾਰਜ ਠੱਪ ਪਏ ਹੋਏ ਹਨ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਬੇਹੱਦ ਮਾੜੀ ਹੋ ਚੁੱਕੀ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣੋਂ ਹੀ ਤਿਆਰੀ ਕਰਦੇ ਹੋਏ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਜੋ ਪੰਜਾਬ ’ਚ ਦੁਬਾਰਾ ਅਕਾਲੀ ਦਲ ਦੀ ਸਰਕਾਰ ਬਣ ਸਕੇ। ਅੰਤ ’ਚ ਅਕਾਲੀ ਆਗੂਆਂ ਵੱਲੋਂ ਬਿਜਲੀ ਸਪਲਾਈ ਸੁਧਾਰਨ ਦੀ ਮੰਗ ਕਰਦਿਆਂ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ ਤਹਿਸੀਲਦਾਰ ਸੁਖਬੀਰ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਜਥੇਦਾਰ ਗੁਰਦੀਪ ਸਿੰਘ ਟਿਵਾਣਾ,ਹਰਜਿੰਦਰ ਸਿੰਘ ਮਾਂਗੇਵਾਲ, ਸੰਮਤੀ ਮੈਂਬਰ ਜਸਵਿੰਦਰ ਕੌਰ ਧਾਰਨੀ, ਦਵਿੰਦਰ ਸਿੰਘ ਸਰਾਂ ਵਜੀਦਕੇ, ਗੁਰਦੇਵ ਸਿੰਘ ਬਰਾੜ, ਸਾਬਕਾ ਸਰਪੰਚ ਨਿਸਾਨ ਸਿੰਘ ਭੋਲਾ, ਜਗਦੇਵ ਸਿੰਘ ਸੰਧੂ ਹਾਜ਼ਰ ਸਨ।