Holiday Alert ! 29 ਜੁਲਾਈ ਨੂੰ ਪੰਜਾਬ ਦੇ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ, ਸਾਰੇ ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਸਾਰੇ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
Publish Date: Sat, 22 Jul 2023 12:41 PM (IST)
Updated Date: Tue, 25 Jul 2023 01:20 PM (IST)
ਸਟਾਫ ਰਿਪੋਰਟਰ, ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸੰਯਮ ਅਗਰਵਾਲ ਨੇ ਮੁਹੱਰਮ (ਯੋਮ-ਏਆਸ਼ੂਰਾ) ਮੌਕੇ 29 ਜੁਲਾਈ ਸ਼ਨੀਵਾਰ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਲ ਐਕਟ 1881 ਦੀ ਧਾਰਾ 25 ਤਹਿਤ ਮਾਲੇਰਕੋਟਲਾ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 29 ਜੁਲਾਈ ਨੂੰ ਮਾਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਸਰਕਾਰੀ/ਅਰਧ-ਸਰਕਾਰੀ ਦਫ਼ਤਰ, ਸਰਕਾਰੀ/ਗ਼ੈਰ-ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰੇ ਤੇ ਬੈਂਕ ਆਦਿ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਦਾਰਿਆਂ 'ਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।