Holiday Alert: 29 ਮਈ ਨੂੰ ਵਿੱਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ, ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਜਾਰੀ
ਜ਼ਿਲ੍ਹਾ ਬਰਨਾਲਾ ’ਚ ਵੋਟਾਂ ਦੀ ਗਿਣਤੀ ਲਈ ਐਸ.ਡੀ. ਕਾਲਜ, ਬਰਨਾਲਾ, ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ।
Publish Date: Wed, 27 May 2026 01:33 PM (IST)
Updated Date: Wed, 27 May 2026 02:00 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ: ਪੰਜਾਬ ਰਾਜ ’ਚ ਨਗਰ ਨਿਗਮ/ਨਗਰ ਕੌਂਸਲ ਦੀਆਂ ਚੋਣਾਂ ਦੀ ਗਿਣਤੀ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ (ਆਈ.ਏ.ਐੱਸ.) ਵੱਲੋਂ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ਜਿੱਥੇ ਗਿਣਤੀ ਕੇਂਦਰ ਬਣਾਏ ਗਏ ਹਨ, ’ਚ ਮਿਤੀ 29 ਮਈ, 2026 ਨੂੰ ਛੁੱਟੀ ਐਲਾਨ ਕੀਤੀ ਗਈ ਹੈ। ਜ਼ਿਲ੍ਹਾ ਬਰਨਾਲਾ ’ਚ ਵੋਟਾਂ ਦੀ ਗਿਣਤੀ ਲਈ ਐਸ.ਡੀ. ਕਾਲਜ, ਬਰਨਾਲਾ, ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਭਦੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਗਿਣਤੀ ਦੇ ਇਸ ਅਹਿਮ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਗਿਣਤੀ ਕੇਂਦਰਾਂ ’ਚ ਕਿਸੇ ਵੀ ਅਣ-ਅਧਿਕਾਰਤ ਵਿਅਕਤੀ ਦੇ ਦਾਖਲੇ ਨੂੰ ਰੋਕਣ ਲਈ ਇਹ ਫੈਸਲਾ ਲਿਆ ਗਿਆ ਹੈ।