ਤਪਾ ਮੰਡੀ ਨੇੜੇ ਭਿਆਨਕ ਸੜਕ ਹਾਦਸਾ: ਟਰੱਕ ਦੀ ਲਪੇਟ 'ਚ ਆਉਣ ਕਾਰਨ ਰਾਹਗੀਰ ਦੀ ਮੌਤ, ਚਾਲਕ ਗੰਭੀਰ ਜ਼ਖ਼ਮੀ
ਇਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਇਸਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਹਾਦਸੇ ਦੀ ਆਵਾਜ਼ ਸੁਣਦੇ ਹੀ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਹਾਦਸਾਗ੍ਰਸਤ ਵਾਹਨ ਵਿਚ ਫਸੇ ਰਾਮ ਸਿੰਘ ਜੇਠੂਕੇ ਨੂੰ ਬਾਹਰ ਕੱਢਿਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
Publish Date: Wed, 03 Jun 2026 02:59 PM (IST)
Updated Date: Wed, 03 Jun 2026 03:02 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ। ਬਰਨਾਲਾ-ਬਠਿੰਡਾ ਮੁੱਖ ਮਾਰਗ ’ਤੇ ਧਾਗਾ ਮਿੱਲ ਨਜ਼ਦੀਕ ਵਾਪਰੇ ਇੱਕ ਦਰਦਨਾਕ ਸੜਕੀ ਹਾਦਸੇ 'ਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਚਾਲਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰੂੰ ਦੀਆਂ ਗੱਠਾਂ ਦਾ ਭਰਿਆ ਇੱਕ ਟਰੱਕ ਜੋ ਰਾਮਪੁਰਾ ਤੋਂ ਬਰਨਾਲਾ ਸਾਈਡ ਵੱਲ ਜਾ ਰਿਹਾ ਸੀ। ਜਦੋ ਉਹ ਧਾਗਾ ਮਿਲ ਨਜ਼ਦੀਕ ਪੁੱਜਾ ਤਾਂ ਅਚਾਨਕ ਟਰੱਕ ਚਾਲਕ ਨੂੰ ਨੀਂਦ ਦੀ ਝਪਕੀ ਆ ਗਈ ਅਤੇ ਉਸਨੇ ਸੜਕ ਕਿਨਾਰੇ ਸੈਰ ਕਰ ਰਹੇ ਰਾਮ ਸਿੰਘ ਵਾਸੀ ਜੇਠੂਕੇ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਇਸ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਇੱਕ ਦਰੱਖਤ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਇਸਦੀ ਆਵਾਜ਼ ਦੂਰ-ਦੂਰ ਤੱਕ ਸੁਣਾਈ ਦਿੱਤੀ। ਹਾਦਸੇ ਦੀ ਆਵਾਜ਼ ਸੁਣਦੇ ਹੀ ਵੱਡੀ ਗਿਣਤੀ ਵਿਚ ਲੋਕ ਮੌਕੇ ’ਤੇ ਇਕੱਠੇ ਹੋ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਲੋਕਾਂ ਨੇ ਬੜੀ ਮੁਸ਼ਕਲ ਨਾਲ ਹਾਦਸਾਗ੍ਰਸਤ ਵਾਹਨ ਵਿਚ ਫਸੇ ਰਾਮ ਸਿੰਘ ਜੇਠੂਕੇ ਨੂੰ ਬਾਹਰ ਕੱਢਿਆ, ਪਰ ਤਦ ਤੱਕ ਉਸ ਦੀ ਮੌਤ ਹੋ ਚੁੱਕੀ ਸੀ।
ਹਾਦਸੇ ਵਿਚ ਟਰੱਕ ਚਾਲਕ ਵੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮਿੰਨੀ ਸਹਾਰਾ ਕਲੱਬ ਤਪਾ ਅਤੇ ਸਹਾਰਾ ਕਲੱਬ ਰਾਮਪੁਰਾ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਗਈਆਂ। ਵਾਲੰਟੀਅਰਾਂ ਨੇ ਪੁਲਿਸ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਵਿੱਚ ਹਿੱਸਾ ਲਿਆ। ਮ੍ਰਿਤਕ ਦੇਹ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਾਮਪੁਰਾ ਦੇ ਮੋਰਚਰੀ ਰੂਮ ਵਿਚ ਭੇਜ ਦਿੱਤਾ ਗਿਆ। ਜੇਠੂਕੇ ਹਾਈਟੈਕ ਨਾਕੇ ‘ਤੇ ਸਥਿਤ ਏ.ਐਸ.ਆਈ ਯਾਦਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਗਿਲ ਕਲਾਂ ਪੁਲਿਸ ਨੂੰ ਜਾਣੂ ਕਰਵਾਇਆ ਤਾਂ ਏ.ਐਸ.ਆਈ ਪ੍ਰਕਾਸ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚਕੇ ਪ੍ਰਭਾਵਿਤ ਹੋਈ ਆਵਾਜਾਈ ਨੂੰ ਵੀ ਬਹਾਲ ਕਰਵਾ ਦਿੱਤਾ ਗਿਆ। ਇਸ ਹਾਦਸੇ ‘ਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆਂ ਗਿਆ।