ਸੜਕ ਹਾਦਸੇ ’ਚ ਪਤੀ-ਪਤਨੀ ਗੰਭੀਰ ਜ਼ਖ਼ਮੀ
ਸੜਕੀ ਹਾਦਸੇ 'ਚ ਪਤੀ ਪਤਨੀ ਗੰਭੀਰ ਜਖਮੀ
Publish Date: Wed, 18 Feb 2026 04:11 PM (IST)
Updated Date: Wed, 18 Feb 2026 04:12 PM (IST)
ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ : ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਇੱਕ ਬੇਸਹਾਰਾ ਪਸ਼ੂ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਤਪਾ ’ਚ ਜ਼ੇਰੇ ਇਲਾਜ ਅਰਸ਼ਦੀਪ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਢਪਾਲੀ ਨੇ ਦੱਸਿਆ ਕਿ ਉਹ ਆਪਣੀ ਪਤਨੀ ਜਸਪ੍ਰੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਤੋਂ ਆਪਣੇ ਰਿਸ਼ਤੇਦਾਰ ਦੇ ਘਰ ਜਾ ਰਿਹਾ ਸੀ। ਜਦੋਂ ਉਹ ਤਪਾ ਦੇ ਸ਼ਾਂਤੀ ਹਾਲ ਨਜ਼ਦੀਕ ਪੁੱਜੇ ਤਾਂ ਇੱਕ ਪਸ਼ੂ ਅਚਾਨਕ ਮੋਟਰਸਾਈਕਲ ਅੱਗੇ ਆ ਗਿਆ। ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ’ਤੇ ਡਿੱਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਨਜ਼ਦੀਕੀ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ 108 ਐਂਬੂਲੈਂਸ ਨੂੰ ਦਿੱਤੀ, ਜਿਨ੍ਹਾਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ। ਇਸ ਹਾਦਸੇ ’ਚ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ।