ਬਰਨਾਲਾ: ਮੋਟਰਸਾਈਕਲ ਸਲਿੱਪ ਹੋਣ ਕਾਰਨ ਪਤੀ-ਪਤਨੀ ਗੰਭੀਰ ਜ਼ਖ਼ਮੀ, SSF ਟੀਮ ਨੇ ਸਮੇਂ ਸਿਰ ਪਹੁੰਚ ਕੇ ਬਚਾਈ ਜਾਨ
ਜਾਣਕਾਰੀ ਅਨੁਸਾਰ ਬਰਨਾਲਾ ਨਿਵਾਸੀ ਜਗਦੀਸ਼ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ (PB 43E 1069) 'ਤੇ ਸਵਾਰ ਹੋ ਕੇ ਬਰੇਟਾ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਉਹ ਅਕਾਲ ਅਕੈਡਮੀ ਕੋਲ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਸਲਿੱਪ ਹੋ ਗਿਆ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।
Publish Date: Fri, 17 Apr 2026 01:26 PM (IST)
Updated Date: Fri, 17 Apr 2026 01:27 PM (IST)
ਸਟਾਫ਼ ਰਿਪੋਰਟਰ, ਪਜਾਬੀ ਜਾਗਰਣ,ਬਰਨਾਲਾ । ਬਰਨਾਲਾ ਦੇ ਪਿੰਡ ਰਜੀਆ ਨੇੜੇ ਅਕਾਲ ਅਕੈਡਮੀ ਕੋਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਲਿੱਪ ਹੋਣ ਕਾਰਨ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ।
ਜਾਣਕਾਰੀ ਅਨੁਸਾਰ ਬਰਨਾਲਾ ਨਿਵਾਸੀ ਜਗਦੀਸ਼ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ (PB 43E 1069) 'ਤੇ ਸਵਾਰ ਹੋ ਕੇ ਬਰੇਟਾ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਉਹ ਅਕਾਲ ਅਕੈਡਮੀ ਕੋਲ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਸਲਿੱਪ ਹੋ ਗਿਆ, ਜਿਸ ਕਾਰਨ ਦੋਵੇਂ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ।
ਸੜਕ ਸੁਰੱਖਿਆ ਫੋਰਸ ਬਰਨਾਲਾ ਦੇ ਇੰਚਾਰਜ ਏ.ਐਸ.ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਇੱਕ ਰਾਹਗੀਰ ਤੋਂ ਸੂਚਨਾ ਮਿਲਦੇ ਹੀ ਉਹ ਆਪਣੀ ਟੀਮ ਸਮੇਤ ਤੁਰੰਤ ਮੌਕੇ 'ਤੇ ਪਹੁੰਚ ਗਏ। ਟੀਮ ਵਿੱਚ ਸ਼ਾਮਲ ਸਿਪਾਹੀ ਵੀਰਪਾਲ ਕੌਰ ਅਤੇ ਸਿਪਾਹੀ ਜਸ਼ਨਦੀਪ ਕੌਰ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਤੁਰੰਤ ਸਰਕਾਰੀ ਵਾਹਨ ਰਾਹੀਂ ਸਿਵਲ ਹਸਪਤਾਲ ਧਨੌਲਾ ਪਹੁੰਚਾਇਆ।
ਜ਼ਖ਼ਮੀਆਂ ਦੀ ਹਾਲਤ ਸਥਿਰ
ਡਾਕਟਰਾਂ ਮੁਤਾਬਕ ਹਸਪਤਾਲ ਵਿੱਚ ਇਲਾਜ ਅਧੀਨ ਪਤੀ-ਪਤਨੀ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਐਸ.ਐਸ.ਐਫ. ਟੀਮ ਦੀ ਇਸ ਤੁਰੰਤ ਕਾਰਵਾਈ ਦੀ ਰਾਹਗੀਰਾਂ ਵੱਲੋਂ ਕਾਫੀ ਸ਼ਲਾਘਾ ਕੀਤੀ ਜਾ ਰਹੀ ਹੈ।