ਜੇਜੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਜੇਜੀ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
Publish Date: Wed, 24 Dec 2025 04:05 PM (IST)
Updated Date: Wed, 24 Dec 2025 04:07 PM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਬਾਬਾ ਨਾਨਕ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਚੇਅਰਮੈਨ ਇੰਦਰਜੀਤ ਸਿੰਘ ਜੇਜੀ ਅਤੇ ਹਰਮਨ ਜੇਜੀ ਵੱਲੋਂ ਚਲਾਏ ਜਾ ਰਹੇ ਜਸਮੇਰ ਸਿੰਘ ਜੇਜੀ ਕਾਲਜ ਗੁਰਨੇ ਕਲਾਂ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐੱਮਏ ਪੰਜਾਬੀ ਭਾਗ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ। ਇਸ ਸਬੰਧੀ ਕਾਲਜ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਦੱਸਿਆ ਕਿ ਐੱਮਏ ਭਾਗ ਦੂਜਾ ਦੇ ਨਤੀਜੇ ਵਿੱਚੋਂ ਰਵੀਨਾ ਰਾਣੀ ਨੇ 8.40 ਐੱਸਜੀਪੀਏ ਪ੍ਰਾਪਤ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਮਨਦੀਪ ਕੌਰ ਨੇ 8.0 ਸੀਜੀਪੀਏ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਰਸਪਿੰਦਰ ਸਿੰਘ ਨੇ 7.20 ਐੱਸਜੀਪੀਏ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਿੰਸੀਪਲ ਪ੍ਰੋ. ਅਮਨਦੀਪ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਅਗਲੇਰੀ ਪੜ੍ਹਾਈ ਲਈ ਪ੍ਰੇਰਿਤ ਕੀਤਾ। ਇਸ ਸਮੇਂ ਕਾਲਜ ਦੇ ਮੁੱਖ ਸਲਾਹਕਾਰ ਪ੍ਰੋ. ਹਰਦੀਪ ਸਿੰਘ, ਕਾਲਜ ਦੇ ਪ੍ਰਿੰਸੀਪਲ ਨੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਬਲਕਾਰ ਸਿੰਘ ਜੀ ਅਤੇ ਪ੍ਰੋ. ਮੋਨਿਕਾ ਰਾਣੀ ਮਿਹਨਤੀ ਸਟਾਫ ਦੀ ਸ਼ਲਾਘਾ ਕੀਤੀ ਅਤੇ ਕਿਹਾ ਇਹ ਨਤੀਜਾ ਪੂਰੇ ਸਟਾਫ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਾਰਨ ਹੀ 100 ਫ਼ੀਸਦੀ ਆਇਆ ਹੈ। ਇਸ ਤੋਂ ਇਲਾਵਾ ਬਾਕੀ ਸਾਰੇ ਵਿਦਿਆਰਥੀਆਂ ਨੇ ਵੀ ਵਧੀਆ ਨੰਬਰ ਲੈ ਕੇ ਕਾਲਜ ਨੂੰ ਚਾਰ ਚੰਨ ਲਾਏ ਹਨ।