ਅਕਾਲ ਅਕੈਡਮੀ ’ਚ ਮਨਾਇਆ ਖਾਲਸਾ ਸਾਜਨਾ ਦਿਵਸ
ਅਕਾਲ ਅਕੈਡਮੀ ’ਚ ਮਨਾਇਆ ਖਾਲਸਾ ਸਾਜਨਾ ਦਿਵਸ
Publish Date: Wed, 15 Apr 2026 03:28 PM (IST)
Updated Date: Wed, 15 Apr 2026 03:33 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ
ਚੀਮਾ ਮੰਡੀ : ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸਾਖੀ ਦਾ ਪਵਿੱਤਰ ਦਿਹਾੜਾ ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਚਰਨ ਪਵਾਏ ਗਏ। ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਇਤਿਹਾਸ ਨੂੰ ਰੋਚਕ ਢੰਗ ਨਾਲ ਪੇਸ਼ ਕਰਦਿਆਂ ਧਾਰਮਿਕ ਕਵਿਤਾਵਾਂ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ। ਸਮਾਗ਼ਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਖਾਲਸਾ ਪੰਥ ਦੀ ਸਾਜਨਾ ਅਤੇ ਅੰਮ੍ਰਿਤ ਸੰਚਾਰ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸਕੂਲ ਦੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਬੱਚਿਆਂ ਨੂੰ ਗੁਰੂ ਸਾਹਿਬਾਨਾਂ ਦੇ ਦੱਸੇ ਰਾਹ ’ਤੇ ਤੁਰਨ ਅਤੇ ਆਪਣੀ ਵਿਰਾਸਤ ’ਤੇ ਮਾਣ ਕਰਨ ਲਈ ਪ੍ਰੇਰਿਤ ਕੀਤਾ।