ਮੀਰੀ ਪੀਰੀ ਖਾਲਸਾ ਕਾਲਜ ’ਚ ਐਨਐਸਐਸ ਕੈਂਪ ਦੀ ਸਮਾਪਤੀ ਮੌਕੇ ਪਾਏ ਅਖੰਡ ਪਾਠ ਸਾਹਿਬ ਦੇ ਭੋਗ

ਯੋਗੇਸ਼ ਸ਼ਰਮਾ, ਪੰਜਾਬੀ ਜਾਗਰਣ
ਭਦੌੜ : ਮੀਰੀ ਪੀਰੀ ਖਾਲਸਾ ਕਾਲਜ ਭਦੌੜ ਵਿਖੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨਐੱਸਐੱਸ ਕੋਆਰਡੀਨੇਟਰ ਡਾ. ਅਨਹਦ ਸਿੰਘ ਗਿੱਲ ਅਤੇ ਅਰੁਣ ਕੁਮਾਰ ( ਐੱਨਐੱਸਐੱਸ ਕੋਆਰਡੀਨੇਟਰ ਸਕੂਲਾਂ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਕਰਵਾਇਆ ਗਿਆ l ਐੱਨਐੱਸਐੱਸ ਕੈਂਪ ਦੀ ਸਮਾਪਤੀ ਮੌਕੇ ਕਾਲਜ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭੋਗ ਮੌਕੇ ਇਲਾਕੇ ਦੀ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਜਿਸ ’ਚ ਇਲਾਕੇ ਦੇ ਪਤਵੰਤਿਆਂ, ਭਦੌੜ ਦੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਅਮਰ ਸਿੰਘ ਬੀਏ ਸਾਬਕਾ ਮੈਂਬਰ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਜਥੇਦਾਰ ਬਲਦੇਵ ਸਿੰਘ ਚੂੰਘਾ (ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ), ਨਗਰ ਕੌਂਸਲ ਦੇ ਪ੍ਰਧਾਨ ਮਨੀਸ਼ ਕੁਮਾਰ, ਨਿਸ਼ਾਨ ਸਿੰਘ (ਪ੍ਰਧਾਨ, ਮਾਤਾ ਸਾਹਿਬ ਕੌਰ ਗਰਲਜ ਕਾਲਜ, ਗਹਿਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨਾਲ ਹੀ ਡਾ. ਸਤਿੰਦਰ ਕੌਰ ਮਾਨ (ਪ੍ਰਿੰਸੀਪਲ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈ ਕਾ), ਸੰਦੀਪ ਸਿੰਘ (ਪ੍ਰਿੰਸੀਪਲ) ਤਖਤੂਪੁਰਾ, ਮੇਜਰ ਸਿੰਘ (ਪ੍ਰਿੰਸੀਪਲ) ਸਕੂਲ ਆਫ ਐਮੀਨੈਂਸ (ਲੜਕੇ), ਸੁਖਦੇਵ ਸਿੰਘ ਪ੍ਰਿੰਸੀਪਲ ਸਰਕਾਰੀ ਹਾਈ ਸਕੂਲ ਜੰਗੀਆਣਾ, ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਟੀਚਰ, ਵੱਖ-ਵੱਖ ਪਿੰਡਾਂ ਦੇ ਪੰਚ ਅਤੇ ਸਰਪੰਚ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਾਬੂ ਅਜੈ ਕੁਮਾਰ, ਸੁਰਿੰਦਰ ਗਰਗ, ਬਾਬੂ ਕਾਕਾ ਜੀ, ਅਭੈ ਇੰਮੀਗਰੇਸ਼ਨ ਭਦੌੜ ਦੇ ਐੱਮਡੀ ਬਾਬੂ ਅਭੈ ਕੁਮਾਰ, ਗਰੈਡ ਵੈਨਿਸ ਪੈਲਸ ਦੇ ਮਾਲਕ ਜੱਗੀ ਸਿੱਧੂ ਯੂਐੱਸਏ, ਸਮੂਹ ਪੱਤਰਕਾਰ ਨੇ ਵਿਸ਼ੇਸ਼ ਤੌਰ ’ਤੇ ਸਿਰਕਤ ਕੀਤੀ।
ਅਮਰ ਸਿੰਘ ਨੇ ਕਾਲਜ ਦੇ ਇਤਿਹਾਸਕ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਸਥਾ ਵਿੱਚ ਵਿਦਿਆਰਥੀ ਵਿੱਦਿਆ ਗ੍ਰਹਿਣ ਕਰ ਕੇ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਉੱਚੇ ਮੁਕਾਮ ਉੱਪਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਨਾਲ ਹੀ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਮੇਂ-ਸਮੇਂ ਕੀਤੇ ਜਾ ਰਹੇ ਉਦਮਾਂ ਦੀ ਸ਼ਲਾਘਾ ਕੀਤੀ l ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਸਮੁੱਚੇ ਯੋਗ ਪ੍ਰਬੰਧ ਲਈ ਪ੍ਰਿੰਸੀਪਲ ਸਾਹਿਬ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ l ਉਨ੍ਹਾਂ ਕਿਹਾ ਕਿ ਇਸ ਸੰਸਥਾ ਵਿੱਚ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ, ਕਿਉਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਵਿਦਿਆਰਥੀਆਂ ਨੂੰ ਰਸਮੀ ਵਿੱਦਿਆ ਦੇ ਨਾਲ-ਨਾਲ ਧਾਰਮਿਕ ਸੇਧ ਵੀ ਦਿੱਤੀ ਜਾਂਦੀ ਹੈ। ਜੋ ਕਿ ਉਨ੍ਹਾਂ ਦੇ ਜੀਵਨ ਵਿੱਚ ਨੈਤਿਕ ਕਦਰਾਂ-ਕੀਮਤਾਂ ਦਾ ਪਸਾਰਾ ਕਰਦੀ ਹੈ। ਮਨੀਸ਼ ਕੁਮਾਰ ਵੱਲੋਂ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇਦਾਰ ਬਲਦੇਵ ਸਿੰਘ ਚੂੰਘਾ ਨੇ ਸਮੂਹ ਸਮੁੱਚੇ ਬੁਲਾਰਿਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਸਾਰੇ ਪ੍ਰੋਗਰਾਮ ਦਾ ਸਿਹਰਾ ਸੰਸਥਾ ਦੇ ਪ੍ਰਿੰਸੀਪਲ ਮਲਵਿੰਦਰ ਸਿੰਘ ਦੀ ਅਣਥੱਕ ਮਿਹਨਤ ਦਾ ਨਤੀਜਾ ਹੈ ਜਿਨ੍ਹਾਂ ਨੇ ਕਾਲਜ ਦੀ ਵਾਗਡੋਰ ਸੰਭਾਲਦੇ ਹੋਏ ਸੰਸਥਾ ਨੂੰ ਇਸ ਮੁਕਾਮ ਤੇ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਕਿ ਸਮੁੱਚੇ ਸਟਾਫ ਦੀ ਮਿਹਨਤ ਸਦਕਾ ਸੰਸਥਾ ਲਗਾਤਾਰ ਬੁਲੰਦੀਆਂ ਨੂੰ ਛੋਹ ਰਹੀ ਹੈ, ਜੋ ਕਿ ਭਦੌੜ ਇਲਾਕੇ ਲਈ ਮਾਣ ਵਾਲੀ ਗੱਲ ਹੈ ਅਤੇ ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਸੰਸਥਾ ਦੇ ਹਰੇਕ ਕਾਰਜ ਨੂੰ ਨੇਪਰੇ ਚਾੜਨ ਲਈ ਵਚਨਬੱਧ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਲਜ ਨੂੰ ਸਥਾਪਿਤ ਕਰਨ ਲਈ ਕੀਤੇ ਗਏ ਸੰਘਰਸ਼ਾਂ ਦਾ ਜ਼ਿਕਰ ਵੀ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਸੰਸਥਾ ਮੁਖੀ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਮੁੱਚੇ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਸਦਕਾ ਸਫਲਤਾ ਪੂਰਵਕ ਨੇਪਰੇ ਚੜਿ੍ਹਆ ਹੈ। ਹਰੇਕ ਮੈਂਬਰ ਨੇ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਆਪਣੀ ਜ਼ਿੰਮੇਵਾਰੀ ਨੂੰ ਬੜੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਹਰ ਵਿਦਿਆਰਥੀ ਨੇ ਕੈਂਪ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਬੜੀ ਸ਼ਰਧਾ ਨਾਲ ਸੇਵਾ ਨਿਭਾਈ ਹੈ। ਵਿਦਿਆਰਥੀਆਂ ਨੇ ਲੰਗਰ ਲਈ ਰਸਦ ਅਤੇ ਜ਼ਰੂਰੀ ਵਸਤਾਂ ਲਈ ਵੱਧ ਚੜ੍ਹ ਕੇ ਹਿੱਸਾ ਪਾਇਆ ਹੈ। ਲੰਗਰ ਵਰਤਾਉਣ ਦੀ ਸੇਵਾ ਵਲੰਟੀਅਰਾਂ ਵੱਲੋਂ ਨਿਭਾਈ ਗਈ l ਸੰਸਥਾ ਲਈ ਇਹ ਮਾਣ ਵਾਲੀ ਗੱਲ ਹੈ ਕਿ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਪਾਠੀ ਸਿੰਘਾਂ ਦੀ ਸੇਵਾ ਵੀ ਵਿਦਿਆਰਥੀਆਂ ਵੱਲੋਂ ਨਿਭਾਈ ਗਈ। ਇਸ ਮੌਕੇ ਰਾਗੀ ਜਥੇ, ਗ੍ਰੰਥੀ ਸਿੰਘਾਂ ਅਤੇ ਆਏ ਹੋਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜਸਵੀਰ ਸਿੰਘ ਧੰਮੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ l ਹਿਮਾਂਸ਼ੂ ਸਿੰਘਲਾ, ਗਗਨਦੀਪ ਸਿੰਘ, ਜਸ਼ਨਪ੍ਰੀਤ ਕੌਰ ਸੁਖਵੀਰ ਕੌਰ, ਨਵਨੀਤ ਸਿੰਘ, ਰਾਜਪ੍ਰੀਤ ਕੌਰ, ਮਨਵੀਰ ਕੌਰ, ਹੁਸਨਪ੍ਰੀਤ ਕੌਰ ਅਤੇ ਅਮਰੀਕ ਸਿੰਘ ਬੈਸਟ ਵਲੰਟੀਅਰ ਚੁਣੇ ਗਏ। ਜ਼ਿਕਰਯੋਗ ਹੈ ਕਿ ਕਾਲਜ ਸਟਾਫ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਕਾਲਜ ਵਿੱਚ ਸਥਾਪਿਤ ਸਮਾਰਟ ਕਲਾਸ ਰੂਮ 1, ਸਮਾਰਟ ਕਲਾਸ ਰੂਮ 2 ਲਾਇਬ੍ਰੇਰੀ, ਆਈਸੀਟੀ ਲੈਬ ਅਤੇ ਸੈਮੀਨਾਰ ਹਾਲ ਵਿਜਿਟ ਕਰਵਾਇਆ ਗਿਆ l ਹਰ ਮਹਿਮਾਨ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਸੰਸਥਾ ਨੂੰ ਦਿੱਤੀਆਂ ਗਈਆਂ ਇੰਟਰੈਕਟਿਵ ਬੋਰਡ ਤੇ ਹੋਰ ਇਨਫ੍ਰਾਸਟਰਕਚਰ ਦੀ ਖੂਬ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਇਹ ਸਾਡੇ ਭਦੌੜ ਇਲਾਕੇ ਲਈ ਮਾਣ ਵਾਲੀ ਗੱਲ ਹੈ, ਸਾਡੇ ਇਲਾਕੇ ਵਿੱਚ ਇਸ ਤਰ੍ਹਾਂ ਦੀ ਸੰਸਥਾ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਸ ਮੌਕੇ ਪ੍ਰਿੰਸੀਪਲ ਮਲਵਿੰਦਰ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਹੀ ਸੰਭਵ ਹੋਇਆ ਹੈ ਇਹ ਸਭ ਸਹੂਲਤਾਂ ਸੰਭਵ ਹੋਈਆਂ ਹਨ ਅਤੇ ਨਾਲ ਹੀ ਕਿਹਾ ਕਿ ਭਵਿੱਖ ਵਿੱਚ ਇਸ ਸੰਸਥਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ਼ੈੱਡ, ਕਮਰੇ ਅਤੇ ਬਾਥਰੂਮ ਬਣਵਾਏ ਜਾਣਗੇ। ਇਸ ਮੌਕੇ ਸਮੂਹ ਸਟਾਫ ਵਲੰਟੀਅਰ ਅਤੇ ਸਮੂਹ ਸੰਗਤ ਹਾਜ਼ਰ ਸਨ।