ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਹੋਈ ਭੰਗ : ਨੈਣੇਵਾਲੀਆ
ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਹੋਈ ਭੰਗ: ਨੈਣੇਵਾਲੀਆ
Publish Date: Wed, 20 May 2026 05:17 PM (IST)
Updated Date: Wed, 20 May 2026 05:19 PM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿੱਤੀ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕੀ ਹੈ। ਇੱਥੇ ਕੋਈ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ (ਭਾਜਪਾ) ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਣੇਵਾਲ ਕੀਤਾ। ਉਨ੍ਹਾਂ ਕਿਹਾ ਕਿ ਏਡੀਜੀਪੀ ਸਿਕਿਓਰਿਟੀ ਦੇ ਸਪੱਸ਼ਟ ਹੁਕਮਾਂ ਦੇ ਬਾਵਜੂਦ ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਲਗਾਤਾਰ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਏਡੀਜੀਪੀ ਸਿਕਿਓਰਿਟੀ ਵੱਲੋਂ ਜ਼ਿਲ੍ਹਾ ਬਰਨਾਲਾ ਪੁਲਿਸ ਨੂੰ ਉਨ੍ਹਾਂ ਦੀ ਸੁਰੱਖਿਆ ਲਈ ਦੋ ਗੰਨਮੈਨ ਤਾਇਨਾਤ ਕਰਨ ਸਬੰਧੀ ਬਕਾਇਦਾ ਪੱਤਰ ਲਿਖਿਆ ਗਿਆ ਹੈ। ਪਰ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਕਰੀਬ ਸੱਤ-ਅੱਠ ਮਹੀਨਿਆਂ ਤੋਂ ਉਨ੍ਹਾਂ ਨਾਲ ਸਿਰਫ਼ ਇਕ ਹੀ ਗੰਨਮੈਨ ਚੱਲ ਰਿਹਾ ਹੈ। ਇੰਨਾ ਹੀ ਨਹੀਂ, ਇਸ ਮੌਜੂਦਾ ਸੁਰੱਖਿਆ ਪ੍ਰਬੰਧ ’ਚ ਵੀ ਵੱਡੀ ਖਾਮੀ ਹੈ। ਉਨ੍ਹਾਂ ਦੱਸਿਆ ਕਿ ਜੋ ਇਕ ਗੰਨਮੈਨ ਉਨ੍ਹਾਂ ਨੂੰ ਮਿਲਿਆ ਹੋਇਆ ਹੈ, ਉਸ ਦੀ ਵੀ ਹਫ਼ਤੇ ਵਿਚ ਇਕ ਦਿਨ ਕਚਹਿਰੀ ’ਚ ਕੋਈ ਨਾ ਕੋਈ ਪੇਸ਼ੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ, ਜਿਸ ਬਾਰੇ ਪੁਲਸ ਪ੍ਰਸ਼ਾਸਨ ਨੂੰ ਸਮੇਂ-ਸਮੇਂ ’ਤੇ ਜਾਣੂ ਕਰਵਾਇਆ ਗਿਆ ਹੈ। ਕੁਝ ਸਮਾਂ ਪਹਿਲਾਂ ਚੂੰਘਾਂ ਰੋਡ ਤੇ ਉਨ੍ਹਾਂ ਉੱਪਰ ਇਕ ਜਾਨਲੇਵਾ ਹਮਲਾ ਵੀ ਹੋਇਆ ਸੀ। ਇਸ ਸਬੰਧੀ ਥਾਣਾ ਟੱਲੇਵਾਲ ਵਿਖੇ ਬਕਾਇਦਾ ਐੱਫਆਈਆਰ ਵੀ ਦਰਜ ਹੈ।