ਨਹਿਰ ’ਚ ਛਾਲ ਮਾਰਨ ਵਾਲੀ ਔਰਤ ਨੂੰ ਪੁਲਿਸ ਤੇ ਲੋਕਾਂ ਨੇ ਬਚਾਇਆ
ਨਹਿਰ ’ਚ ਛਾਲ ਮਾਰਨ ਵਾਲੀ ਔਰਤ ਨੂੰ ਪੁਲਿਸ ਤੇ ਲੋਕਾਂ ਨੇ ਬਚਾਇਆ
Publish Date: Tue, 28 Apr 2026 03:50 PM (IST)
Updated Date: Wed, 29 Apr 2026 04:02 AM (IST)
ਥਾਣਾ ਟੱਲੇਵਾਲ ਪੁਲਿਸ ਦੀ ਤੁਰੰਤ ਕਾਰਵਾਈ ਨਾਲ ਵੱਡਾ ਹਾਦਸਾ ਟਲਿਆ ਜਸਵੀਰ ਸਿੰਘ ਵਜੀਦਕੇ, ਪੰਜਾਬੀ ਜਾਗਰਣ, ਮਹਿਲ ਕਲਾਂ : ਵਿਧਾਨ ਸਭਾ ਹਲਕਾ ਮਹਿਲਕਲਾਂ ਅਧੀਨ ਪੈਂਦੇ ਪਿੰਡ ਹਮੀਦੀ ਦੀ ਰਹਿਣ ਵਾਲੀ ਇਕ ਔਰਤ ਵੱਲੋਂ ਨਹਿਰ ਦੇ ਪੁਲ ਟੱਲੇਵਾਲ ਨੇੜੇ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਤੇ ਮੌਕੇ ’ਤੇ ਮੌਜੂਦ ਪਿੰਡ ਵਾਸੀਆਂ ਦੀ ਸਾਂਝੀ ਕੋਸ਼ਿਸ਼ ਨਾਲ ਔਰਤ ਦੀ ਜਾਨ ਬਚਾ ਲਈ ਗਈ। ਜਾਣਕਾਰੀ ਅਨੁਸਾਰ ਬਲਜੀਤ ਕੌਰ ਪਤਨੀ ਦਰਸ਼ਨ ਸਿੰਘ ਉਮਰ ਕਰੀਬ 60 ਸਾਲ ਵਾਸੀ ਪਿੰਡ ਹਮੀਦੀ ਵੱਲੋਂ ਬਠਿੰਡਾ ਬ੍ਰਾਂਚ ਨਹਿਰ ਪਿੰਡ ਟੱਲੇਵਾਲ ਨਹਿਰ ਦੇ ਪੁਲ ਤੋਂ ਛਾਲ ਮਾਰੀ ਗਈ। ਇਸ ਮੌਕੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕਰਦੇ ਹੋਏ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਸ ਮੌਕੇ ਥਾਣਾ ਟੱਲੇਵਾਲ ਦੇ ਮੁਖੀ ਸਰਬਜੀਤ ਸਿੰਘ ਰੰਗੀਆਂ ਦੀ ਅਗਵਾਈ ਹੇਠ ਏਐੱਸਆਈ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ ਤੇ ਲੋਕਾਂ ਦੇ ਸਹਿਯੋਗ ਨਾਲ ਔਰਤ ਨੂੰ ਨਹਿਰ ’ਚੋਂ ਸੁਰੱਖਿਅਤ ਜਿੰਦਾ ਬਾਹਰ ਕੱਢ ਲਿਆ ਗਿਆ। ਉਨ੍ਹਾਂ ਦੱਸਿਆ ਕਿ ਔਰਤ ਨੂੰ ਪਹਿਲਾਂ ਉਸ ਦੇ ਪਰਿਵਾਰਕ ਮੈਂਬਰਾਂ ਦੇ ਸਪੁਰਦ ਕੀਤਾ ਗਿਆ ਤੇ ਬਾਅਦ ’ਚ ਇਲਾਜ ਲਈ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ। ਪੁਲਿਸ ਮੁਤਾਬਕ ਇਸ ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।