ਸ਼ਰਾਬ ਬਰਾਮਦ, ਮਾਮਲਾ ਦਰਜ
ਸ਼ਰਾਬ ਬਰਾਮਦ, ਮਾਮਲਾ ਦਰਜ
Publish Date: Fri, 08 May 2026 05:32 PM (IST)
Updated Date: Sat, 09 May 2026 04:08 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ 2 ਬਰਨਾਲਾ ਦੀ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਬਰਾਮਦ ਹੋਣ ’ਤੇ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ-2 ਬਰਨਾਲਾ ਦੀ ਪੁਲਿਸ ਨੂੰ ਇਤਲਾਹ ਮਿਲੀ ਕਿ ਮਹੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਸੇਖਾ ਰੋਡ ਬਰਨਾਲਾ ਬਾਹਰਲੇ ਠੇਕਿਆ ਤੋਂ ਸ਼ਰਾਬ ਲਿਆ ਕੇ ਸ਼ਹਿਰ ’ਚ ਵੇਚਣ ਦਾ ਆਦੀ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰ ਕੇ ਉਸ ਕੋਲੋਂ 12 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਮਾਮਲਾ ਦਰਜ ਕਰ ਲਿਆ ਹੈ।