ਮਨੀ ਵੜੈਚ ਬਲਾਕ ਕਾਂਗਰਸ ਦੇ ਮੁੜ ਪ੍ਰਧਾਨ ਬਣੇ
ਮਨੀ ਵੜ੍ਹੈਚ ਬਲਾਕ ਕਾਂਗਰਸ ਦੇ ਮੁੜ ਪ੍ਰਧਾਨ ਬਣੇ
Publish Date: Wed, 06 May 2026 04:09 PM (IST)
Updated Date: Wed, 06 May 2026 04:11 PM (IST)
- ਕਾਂਗਰਸੀ ਆਗੂਆਂ ਨੇ ਕੀਤਾ ਸਨਮਾਨਿਤ
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ
ਸੁਨਾਮ : ਨਗਰ ਕੌਂਸਲ ਸੁਨਾਮ ਦੇ ਲਗਾਤਾਰ ਦੋ ਵਾਰ ਕੌਂਸਲਰ ਰਹੇ ਮਨਪ੍ਰੀਤ ਸਿੰਘ ਮਨੀ ਵੜੈਚ ਨੂੰ ਕਾਂਗਰਸ ਹਾਈਕਮਾਨ ਨੇ ਬਲਾਕ ਕਾਂਗਰਸ ਕਮੇਟੀ ਸੁਨਾਮ (ਸ਼ਹਿਰੀ)ਦਾ ਦੂਜੀ ਵਾਰ ਪ੍ਰਧਾਨ ਨਾਮਜ਼ਦ ਕੀਤਾ ਗਿਆ ਹੈ। ਬਲਾਕ ਕਾਂਗਰਸ ਕਮੇਟੀ ਸੁਨਾਮ ਸ਼ਹਿਰੀ ਦੇ ਮੁੜ ਪ੍ਰਧਾਨ ਬਣੇ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਸਨਮਾਨਿਤ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਰਾਜਿੰਦਰ ਦੀਪਾ ਅਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਗਾਗਾ ਨੇ ਆਖਿਆ ਕਿ ਕਾਂਗਰਸ ਪਾਰਟੀ ਨੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੂੰ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਕੇ ਨੌਜਵਾਨਾਂ ਅੰਦਰ ਪਾਰਟੀ ਪ੍ਰਤੀ ਕੰਮ ਕਰਨ ਦੀ ਚਿਣਗ ਲਾ ਦਿੱਤੀ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਹੈ ਕਿ ਪਾਰਟੀ ਸੰਗਠਨ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਮਨੀ ਵੜ੍ਹੈਚ ਨੌਜਵਾਨਾਂ ਨੂੰ ਲਾਮਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਬਲਾਕ ਕਾਂਗਰਸ ਕਮੇਟੀ ਦਾ ਲਗਾਤਾਰ ਦੂਜੀ ਵਾਰ ਪ੍ਰਧਾਨ ਬਣਾਉਣ ਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਮਨਪ੍ਰੀਤ ਸਿੰਘ ਮਨੀ ਵੜ੍ਹੈਚ ਨੇ ਆਖਿਆ ਕਿ ਉਹ ਕਾਂਗਰਸ ਪਾਰਟੀ ਦੀ ਬੂਥ ਪੱਧਰ ਤੇ ਮਜ਼ਬੂਤੀ ਲਈ ਵਿਸ਼ੇਸ਼ ਮੁਹਿੰਮ ਚਲਾਉਣਗੇ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਪਾਰਟੀ ਸ਼ਕਤੀਸ਼ਾਲੀ ਪ੍ਰਦਰਸ਼ਨ ਕਰ ਸਕੇ। ਇਸ ਮੌਕੇ ਦੁਰਲੱਭ ਸਿੰਘ ਚੰਗਾਲੀਵਾਲਾ, ਸਤਨਾਮ ਸਿੰਘ ਦਿੜ੍ਹਬਾ ਹਾਜ਼ਰ ਸਨ।