ਕੋਚਿੰਗ ਸੈਂਟਰ ’ਚ ਲੱਗੀ ਭਿਆਨਕ ਅੱਗ, ਸਾਮਾਨ ਸੜਿਆ
ਕੋਚਿੰਗ ਸੈਂਟਰ ’ਚ ਲੱਗੀ ਭਿਆਨਕ ਅੱਗ, ਸਮਾਨ ਸੜਿਆ
Publish Date: Wed, 11 Mar 2026 08:24 PM (IST)
Updated Date: Wed, 11 Mar 2026 08:27 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਸਥਾਨਕ 16 ਏਕੜ ’ਚ ਸਥਿਤ ਵਿਸ਼ਵਾਸ ਕੋਚਿੰਗ ਸੈਂਟਰ ’ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕੋਚਿੰਗ ਸੈਂਟਰ ਦੇ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟਸਰਕਟ ਹੈ। ਅੱਗ ਲੱਗਣ ਕਾਰਨ ਉਨ੍ਹਾਂ ਦਾ ਕਾਫ਼ੀ ਜ਼ਿਆਦਾ ਮਾਲੀ ਨੁਕਸਾਨ ਹੋਇਆ ਹੈ। ਇਸ ਘਟਨਾ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਕਾਰਨ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਸਬੰਧੀ ਪਤਾ ਲੱਗਣ ’ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅੱਗ ਇੰਨੀ ਜ਼ਿਆਦਾ ਭਿਆਨਕ ਸੀ ਕਿ ਕੁੱਝ ਹੀ ਸਮੇਂ ’ਚ ਦੁਕਾਨ ਅੰਦਰ ਪਿਆ ਸਾਰਾ ਸਮਾਨ ਰਾਖ ਬਣ ਗਿਆ।