ਐੱਮਪੀ ਮੀਤ ਹੇਅਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 25 ਲੱਖ ਦੀ ਗ੍ਰਾਂਟ ਜਾਰੀ
ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਮੀਤ ਹੇਅਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 25 ਲੱਖ ਦੀ ਗ੍ਰਾਂਟ ਜਾਰੀ
Publish Date: Wed, 03 Sep 2025 06:49 PM (IST)
Updated Date: Thu, 04 Sep 2025 04:04 AM (IST)

ਕੈਪਸ਼ਨ: ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ। ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ ਬਰਨਾਲਾ : ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕੇ ’ਚ ਬਚਾਅ ਕਾਰਜਾਂ ਤੋਂ ਬਾਅਦ ਹੁਣ ਰਾਹਤ ਦਾ ਕੰਮ ਵੱਡੇ ਪੱਧਰ ’ਤੇ ਜਾਰੀ ਹਨ। ਜਿਸ ਦੇ ਚਲਦਿਆਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਵਲੋਂ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਖਤਿਆਰੀ ਕੋਟੇ ’ਚੋਂ 25 ਲੱਖ ਰੁਪਏ ਦੀ ਗ੍ਰਾਂਟ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੂੰ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਵਲੋਂ ਹੜ੍ਹਾ ਪ੍ਰਭਾਵਿਤ ਇਲਾਕਿਆ ’ਚ ਖੁਦ ਜਾ ਕੇ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ ਤੇ ਲੋਕਾਂ ਨਾਲ ਲਗਾਤਾਰ ਰਾਬਤਾ ਕਾਇਮ ਹੈ। ਇਸ ਸਬੰਧੀ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਵੱਡੀ ਪੱਧਰ ’ਤੇ ਰਾਹਤ ਕਾਰਜ ਜਾਰੀ ਹਨ। ਪਿੰਡ ਪਿੰਡ ਲੋਕਾਂ ਤੱਕ ਰਾਸ਼ਨ ਸਮੱਗਰੀ, ਪਸੂਆਂ ਲਈ ਹਰਾ ਚਾਰਾ, ਹੋਰ ਹਰ ਤਰ੍ਹਾਂ ਦੀ ਸਹੂਲਤ ਲੋਕਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੁਦਰਤੀ ਆਫ਼ਤਾ ’ਚ ਪੰਜਾਬ ਸਰਕਾਰ ਤੇ ਉਹ ਖੁਦ ਲੋਕਾਂ ਦੀ ਮੱਦਦ ਲਈ ਹਰ ਸਮੇਂ ਤਤਪਰ ਹਨ। ਉਹ ਖੁਦ ਹੜ੍ਹਾ ਪ੍ਰਭਾਵਿਤ ਇਲਾਕਿਆਂ ’ਚ ਪਹੁੰਚ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ ਅਤੇ ਪ੍ਰਸਾਸਨਿਕ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤੇ ਲੋਕਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਪ੍ਰਸਾਸ਼ਨ ਪਾਸੋ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਸਾਸਨਿਕ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਨਾਲ ਚੌਕਸ ਰਹਿਣ ਦੇ ਆਦੇਸ ਦਿੱਤੇ ਗਏ ਹਨ ਤੇ ਹੜ੍ਹ ਪ੍ਰਭਾਵਿਤ ਇਲਕਿਆਂ ਲਈ ਫੋਨ ਨੰਬਰ ਵੀ ਜਾਰੀ ਕੀਤੇ ਗਏ। ਤੁਰੰਤ ਸੂਚਨਾ ਮਿਲਣ ’ਤੇ ਅਧਿਕਾਰੀ ਮੌਕੇ ’ਤੇ ਪਹੁੰਚੇ ਹਨ ਤੇ ਰਾਹਤ ਕਾਰਜ ਜਾਰੀ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ’ਚ ਹੜ੍ਹਾਂ ਕਾਰਨ ਘਰਾਂ ਤੇ ਫ਼ਸਲਾਂ ਦਾ ਨੁਕਸਾਨ ਹੋਇਆ ਸਰਕਾਰ ਵਲੋਂ ਜਲਦ ਹੀ ਮੁਆਵਜਾ ਰਾਸੀ ਜਾਰੀ ਕੀਤੀ ਜਾਵੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਰਾਸ਼ਨ ਸਮੱਗਰੀ ਤੋਂ ਇਲਾਵਾ ਮੈਡੀਕਲ ਸਹੂਲਤ ਦਾ ਪ੍ਰਬੰਧ ਵੱਡੇ ਪਧਰ ’ਤੇ ਕੀਤਾ ਗਿਆ ਹੈ। ਹੇਅਰ ਨੇ ਦੱਸਿਆ ਕਿ ਮੈਨੂੰ ਇਨ੍ਹਾਂ ਦਿਨਾਂ ਦੌਰਾਨ ਹੜ੍ਹ ਦੀ ਮਾਰ ਹੇਠ ਆਏ ਇਲਾਕੇ ’ਚਪੀੜਿਤ ਲੋਕਾਂ ਨੂੰ ਮਿਲਣ ਦਾ ਮੌਕਾ ਮਿਲਿਆ ਹੈ। ਇਸ ਆਫਤ ਨੇ ਵੱਡਾ ਨੁਕਸਾਨ ਕੀਤਾ ਹੈ ਪਰ ਚੰਗੀ ਗੱਲ ਇਹ ਹੈ ਕਿ ਲੋਕਾਂ ਦੇ ਹੌਸਲੇ ਬੁਲੰਦ ਹਨ ਤੇ ਆਸ ਹੈ ਕਿ ਮਾਝੇ ਦੇ ਇਹ ਜੁਝਾਰੂ ਲੋਕ ਛੇਤੀ ਹੀ ਇਸ ਸੰਕਟ ’ਚੋਂ ਉਭਰ ਆਉਣਗੇ। ਉਹਨਾਂ ਆਪਣੇ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।