ਮੰਤਰੀ ਗੋਇਲ ਵੱਲੋਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਮੰਤਰੀ ਗੋਇਲ ਨੇ 3 ਸੜਕਾਂ ਦੇ ਕੰਮਾਂ ਦੀ ਕਰਵਾਈ ਸ਼ੁਰੂਆਤ
Publish Date: Wed, 06 May 2026 06:28 PM (IST)
Updated Date: Wed, 06 May 2026 06:29 PM (IST)

- ਚਾਰ ਕਰੋੜ ਦੀ ਲਾਗਤ ਨਾਲ ਬਣਨਗੀਆਂ ਤਿੰਨ ਸੜਕਾਂ : ਗੋਇਲ ਸ਼ੰਭੂ ਗੋਇਲ, ਪੰਜਾਬੀ ਜਾਗਰਣ ਲਹਿਰਾਗਾਗਾ : ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 4 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 3 ਸੜਕਾਂ ਬਣਾਈਆਂ ਜਾ ਰਹੀਆਂ ਹਨ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ। ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।