ਮਾਡਰਨ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ
ਮਾਡਰਨ ਕਾਲਜ ਬੀਰਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ
Publish Date: Wed, 11 Feb 2026 05:57 PM (IST)
Updated Date: Wed, 11 Feb 2026 05:59 PM (IST)
ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ ਚੀਮਾ ਮੰਡੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਮਾਡਰਨ ਕਾਲਜ ਬੀਰ ਕਲਾਂ ਦੇ ਐੱਮਏ ਭਾਗ ਪਹਿਲਾ (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ। ਸਹਾਇਕ ਪ੍ਰੋਫੈਸਰ ਰਮਨਦੀਪ ਕੌਰ ਨੇ ਦੱਸਿਆ ਕਿ ਪਰਮਪਾਲ ਕੌਰ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਬੀਰਪਾਲ ਕੌਰ, ਜਸਮੀਨ ਬੇਗਮ ਤੇ ਕਿਰਨ ਰਾਣੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਦੇ ਚੇਅਰਮੈਨ ਡਾ. ਰਵਿੰਦਰ ਬਾਂਸਲ ਤੇ ਪ੍ਰਿੰਸੀਪਲ ਡਾ. ਵੀਕੇ ਰਾਏ ਨੇ ਚੰਗੇ ਅੰਕ ਪ੍ਰਾਪਤ ਕਰ ਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਅਰਥੀਆਂ ਨੂੰ ਸਿੱਖਿਆਂ ਖੇਤਰ ਦੇ ਨਾਲ-ਨਾਲ ਸਮਾਜਿਕ, ਬੌਧਿਕ, ਨੈਤਿਕ ਮੁੱਲਾਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰਨ ਲਈ ਵੀ ਕਿਹਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਆਦਿ ਹਾਜ਼ਰ ਸਨ।