ਮੋਟਰਸਾਈਕਲ ਚੋਰੀ, ਮਾਮਲਾ ਦਰਜ
ਮੋੋਟਰਸਾਇਕਲ ਚੋਰੀ, ਮਾਮਲਾ ਦਰਜ
Publish Date: Tue, 19 May 2026 06:03 PM (IST)
Updated Date: Wed, 20 May 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਸਿਟੀ ਬਰਨਾਲਾ ਦੀ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਹੋਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਕੋਲ ਮੁਦੱਈ ਜਸਪ੍ਰੀਤ ਸਿੰਘ ਪੁੱਤਰ ਕੌਰ ਸਿੰਘ ਵਾਸੀ ਪਿੰਡ ਗੁਰਮਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਨੇ ਆਪਣਾ ਮੋਟਰਸਾਈਕਲ ਸਿਵਲ ਹਸਪਤਾਲ ਬਰਨਾਲਾ ਦੇ ਬਾਹਰ ਖੜ੍ਹਾ ਕੀਤਾ ਸੀ, ਜਦ ਉਸ ਨੇ ਵਾਪਸ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉੱਥੋ ਗਾਇਬ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਪੁਲਿਸ ਨੇ ਮੁਦੱਈ ਦੇ ਬਿਆਨਾਂ ਦੇ ਅਧਾਰ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।