ਮੀਤ ਹੇਅਰ ਦੀ ਪਹਿਲ: ਸੰਸਦ ਮੈਂਬਰ ਨੇ ਖ਼ੁਦ ਕੀਤੀ ਆਪਣੀ ਸਵੈ-ਗਣਨਾ, ਜ਼ਿਲ੍ਹਾ ਵਾਸੀਆਂ ਨੂੰ ਵੱਧ-ਚੜ੍ਹ ਕੇ ਵੇਰਵੇ ਦਰਜ ਕਰਨ ਦੀ ਕੀਤੀ ਅਪੀਲ
ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਨਲਾਈਨ ਦਰਜ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਜਨਗਣਨਾ 2027 ਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ’ਚ ਜਨਗਣਨਾ ਸ਼ੁਰੂ ਹੋ ਚੁੱਕੀ ਹੈ।
Publish Date: Tue, 05 May 2026 03:15 PM (IST)
Updated Date: Tue, 05 May 2026 03:18 PM (IST)
ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਨਲਾਈਨ ਦਰਜ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨੇ ਜਨਗਣਨਾ 2027 ਦਾ ਪੋਸਟਰ ਵੀ ਜਾਰੀ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ’ਚ ਜਨਗਣਨਾ ਸ਼ੁਰੂ ਹੋ ਚੁੱਕੀ ਹੈ।
ਸਰਕਾਰ ਨੂੰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਨੀਤੀਆਂ ਬਣਾਉਣ ਅਤੇ ਵਿਕਾਸ ਯੋਜਨਾਵਾਂ ਤਿਆਰ ਕਰਨ ਲਈ ਸਹੀ ਅੰਕੜਿਆਂ ਦੀ ਲੋੜ ਹੁੰਦੀ ਹੈ। ਇਸ ਲਈ ਹਰ ਨਾਗਰਿਕ ਦਾ ਜਨਗਣਨਾ ’ਚ ਸਹੀ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨੇ ਸਵੈ-ਜਨਗਣਨਾ ਦਾ ਫਾਰਮ ਆਨਲਾਈਨ ਭਰ ਕੇ ਲੋਕਾਂ ਨੂੰ ਇਸ ਨਵੀਂ ਸਹੂਲਤ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਸ ਵਾਰ ਜਨਗਣਨਾ ’ਚ ਸਵੈ-ਜਨਗਣਨਾ ਦਾ ਨਵਾਂ ਫੀਚਰ ਸ਼ੁਰੂ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਘਰ ਬੈਠੇ ਹੀ ਪੋਰਟਲ ’ਤੇ ਆਪਣੀ ਜਾਣਕਾਰੀ ਆਨਲਾਈਨ ਦਰਜ ਕਰ ਸਕਦੇ ਹਨ।
ਉਨ੍ਹਾਂ ਨੇ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤਕ ਹੋਵੇਗੀ। 15 ਮਈ ਤੋਂ 13 ਜੂਨ 2026 ਤੱਕ ਗਿਣਤੀਕਾਰ ਘਰ-ਘਰ ਜਾਣਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬੀ ਸਮਾਜ ਦੇ ਪੜ੍ਹੇ-ਲਿਖੇ ਹੋਣ ਦੇ ਨਾਤੇ ਸਾਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਜਨਗਣਨਾ ’ਚ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਵੀ ਸਵੈ ਗਣਨਾ ਕੀਤੀ।