ਨਸ਼ੇ ਦੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 16 Nov 2025 05:23 PM (IST)
Updated Date: Sun, 16 Nov 2025 05:26 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਭਦੌੜ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਦੌਰਾਨੇ ਗਸਤ ਮੇਨ ਰੋਡ ਬਾਜਾਖਾਨਾ ਬਰਨਾਲਾ ’ਤੇ ਡੇਰੇ ਕੋਲ ਦੋ ਵਿਅਕਤੀ ਖੜ੍ਹੇ ਦਿਖਾਈ ਦਿੱਤੇ। ਜੋ ਇੱਕ ਲਿਫ਼ਾਫ਼ੇ ਦੀ ਫਰੋਲਾ ਫ਼ਰਾਲੀ ਕਰ ਰਹੇ ਸਨ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 381 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਬੂਟਾ ਸਿੰਘ ਪੁੱਤਰ ਅਮਰ ਸਿੰਘ ਵਾਸੀ ਮੁਹੱਲਾ ਨੈਣੇਵਾਲ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਨਰੰਗ ਸਿੰਘ ਵਾਸੀ ਨੈਣੇਵਾਲ ਰੋਡ ਭਦੌੜ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।