ਨਸ਼ੇ ਦੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Wed, 15 Apr 2026 05:46 PM (IST)
Updated Date: Wed, 15 Apr 2026 05:48 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਥਾਣਾ ਸਿਟੀ-1 ਬਰਨਾਲਾ ਦੀ ਪੁਲਿਸ ਨੇ ਦੌਰਾਨੇ ਗਸਤ ਨੇੜੇ ਪ੍ਰੇਮ ਪ੍ਰਧਾਨ ਮਾਰਕੀਟ ਬਰਨਾਲਾ ਵਿਖੇ ਗੋਲੂ ਪੁੱਤਰ ਕਾਕਾ ਸਿੰਘ ਵਾਸੀ ਬੱਸ ਸਟੈਂਡ ਦੀ ਬੈਕ ਸਾਈਡ ਬਰਨਾਲਾ, ਰਣਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਕਕਰਾਲਾ ਜ਼ਿਲ੍ਹਾ ਪਟਿਆਲਾ ਹਾਲ ਕਮੇਟੀ ਦਫ਼ਤਰ ਦੀ ਬੈਕ ਸਾਈਡ ਬਰਨਾਲਾ ਤੇ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਤਾਜੋਕੇ ਜ਼ਿਲ੍ਹਾ ਬਰਨਾਲਾ ਨੂੰ ਸ਼ੱਕ ਦੇ ਆਧਾਰ ’ਤੇ ਚੈੱਕ ਕੀਤਾ ਤਾਂ ਉਨ੍ਹਾਂ ਪਾਸੋਂ 55 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।