ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 03 May 2026 04:08 PM (IST)
Updated Date: Mon, 04 May 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਬਰਨਾਲਾ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਬਰਨਾਲਾ ਪੁਲਿਸ ਨੂੰ ਇਤਲਾਹ ਮਿਲੀ ਕਿ ਸੈਂਸੀ ਬਸਤੀ ਹੰਡਿਆਇਆ ਨੇੜੇ ਇੱਕ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਤਾਂ ਹੌਲਦਾਰ ਜਗਦੇਵ ਸਿੰਘ ਨੇ ਸਮੇਤ ਪੁਲਿਸ ਪਾਰਟੀ ਰੇਡ ਕਰਕੇ ਕਰਨੈਲ ਸਿੰਘ ਉਰਫ ਕੈਲਾ ਪੁੱਤਰ ਰੂਪ ਸਿੰਘ ਵਾਸੀ ਵਾਰਡ ਨੰਬਰ 4 ਸੈਸੀ ਬਸਤੀ, ਹੰਡਿਆਇਆ ਪਾਸੋ 17 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।