ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Fri, 08 May 2026 05:31 PM (IST)
Updated Date: Sat, 09 May 2026 04:06 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਸ਼ਹਿਣਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਥਾਣਾ ਸ਼ਹਿਣਾ ਦੀ ਪੁਲਿਸ ਨੂੰ ਇਤਲਾਹ ਮਿਲੀ ਕਿ ਅਮਰਿੰਦਰ ਸਿੰਘ ਉਰਫ ਗੋਸਾ ਪੁੱਤਰ ਗੁਲਾਬ ਸਿੰਘ ਵਾਸੀ ਮੌੜ ਪਟਿਆਲਾ ਜੋ ਬਾਹਰੋ ਸਸਤੇ ਭਾਅ ਪਾਬੰਦੀਸ਼ੁਦਾ ਗੋਲ਼ੀਆਂ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਆਦੀ ਹੈ। ਪੁਲਿਸ ਨੇ ਮੌਕੇ ’ਤੇ ਰੇਡ ਕਰਕੇ ਉਸ ਪਾਸੋ 60 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।