ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ, ਮਾਮਲਾ ਦਰਜ
ਨਸ਼ੀਲੀਆਂ ਗੋਲੀਆਂ ਬਰਾਮਦ, ਮਾਮਲਾ ਦਰਜ
Publish Date: Sun, 17 May 2026 04:01 PM (IST)
Updated Date: Mon, 18 May 2026 04:01 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ ਥਾਣਾ ਧਨੌਲਾ ਦੀ ਪੁਲਿਸ ਨੇ ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਬਲਵਿੰਦਰ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਇਤਲਾਹ ਮਿਲੀ ਕਿ ਗੌਰਵ ਕੁਮਾਰ ਉਰਫ ਗੋਨੀ ਪੁੱਤਰ ਕਿਸੋਰੀ ਲਾਲ ਵਾਸੀ ਅਤਰਗੜ ਜੋ ਆਪਣੀ ਕਰਿਆਨਾ ਸਟੋਰ ਪਰ ਪਾਬੰਦੀਸ਼ੁਦਾ ਗੋਲ਼ੀਆਂ ਰੱਖ ਕੇ ਵੇਚਣ ਦਾ ਆਦੀ ਹੈ, ਪੁਲਿਸ ਨੇ ਮੌਕੇ ’ਤੇ ਰੇਡ ਕਰਕੇ ਉਸ ਕੋਲੋਂ 25 ਪਾਬੰਦੀਸ਼ੁਦਾ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ ਹੈ।