ਬੱਚਿਆਂ ਨੂੰ ਸਾਈਬਰ ਸੁਰੱਖਿਆ ਬਾਰੇ ਕੀਤਾ ਜਾਗਰੂਕ
ਜਖੇਪਲ ਸਕੂਲ ’ਚ ਕੌਮੀ ਟੈਕਨੋਲੋਜੀ ਦਿਵਸ ਮਨਾਇਆ
Publish Date: Tue, 12 May 2026 04:20 PM (IST)
Updated Date: Tue, 12 May 2026 04:21 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਖੇਪਲ ਵਿਖੇ ਨੈਸ਼ਨਲ ਟੈਕਨੋਲੋਜੀ ਦਿਵਸ ਮਨਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਟੈਕਨੋਲੋਜੀ ਦੀ ਸਹੀ ਵਰਤੋਂ ਕਰਨ ਲਈ ਸਹੁੰ ਚੁਕਾਈ ਗਈ। ਇਸ ਮੌਕੇ ਕੰਪਿਊਟਰ ਅਧਿਆਪਕਾ ਪ੍ਰਵੀਨ ਬਾਲਾ ਨੇ ਸਵੇਰੇ ਦੀ ਸਭਾ ਵਿਚ ਬੱਚਿਆਂ ਨੂੰ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਾਈਬਰ ਸੁਰੱਖਿਆ ਬਾਰੇ ਜਾਗਰੂਕ ਕੀਤਾ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਬੱਚਿਆਂ ਨੂੰ ਸਾਈਬਰ ਸੁਰੱਖਿਆ ਟੈਕਨੋਲੋਜੀ ਦੀ ਦੇਸ਼ ਦੇ ਮਹਾਨ ਵਿਗਿਆਨੀਆਂ ਡਾਕਟਰ ਏਪੀਜੇ ਅਬਦੁਲ ਕਲਾਮ ,ਕਲਪਨਾ ਚਾਵਲਾ ਅਤੇ ਡਾ. ਸਾਰਾ ਭਾਈ ਬਾਰੇ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ 11 ਮਈ ਦਾ ਦਿਨ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਰਾਸ਼ਟਰੀ ਟੈਕਨੋਲੋਜੀ ਦਿਵਸ ਵਜੋਂ ਮਨਾਇਆ ਗਿਆ।