ਸੀਆਈਐੱਸਸੀਈ ਜ਼ੋਨਲ ਗੇਮਜ਼ ’ਚ ਟੰਡਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਸੀਆਈਐਸਸੀਈ ਜੋਨਲ ਗੇਮਜ਼ ’ਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
Publish Date: Wed, 20 May 2026 03:47 PM (IST)
Updated Date: Wed, 20 May 2026 03:49 PM (IST)

- ਖੇਡਾਂ ਵਿਦਿਆਰਥੀਆਂ ਦੇ ਆਤਮਵਿਸ਼ਵਾਸ ਤੇ ਅਨੁਸ਼ਾਸਨ ਨੂੰ ਮਜ਼ਬੂਤ ਕਰਦੀਆਂ ਹਨ : ਸਿੰਗਲਾ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀਆਈਐੱਸਸੀਈ ਜੋਨਲ ਗੇਮਜ਼ ’ਚ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਜਿਸ ’ਚ ਅੰਡਰ 14 ਲੜਕੀਆਂ ਦੇ ਸਿੰਗਲ ਵਰਗ ਮੁਕਾਬਲਿਆਂ ’ਚ ਸੁਖਪਿੰਦਰ ਕੌਰ ਨੇ ਗੋਲਡ ਮੈਡਲ, ਟਵੀਸ਼ਾ ਨੇ ਸਿਲਵਰ ਮੈਡਲ ਅਤੇ ਦਮਨਪ੍ਰੀਤ ਕੌਰ ਨੇ ਬਰੌਂਜ਼ ਮੈਡਲ ਜਿੱਤਿਆ। ਡਬਲ ਵਰਗ ਦੇ ਮੁਕਾਬਲੇ ’ਚ ਹਰਲੀਨ ਕੌਰ ਅਤੇ ਮਨਵੀਰ ਕੌਰ ਨੇ ਗੋਲਡ ਮੈਡਲ ਜਿੱਤੇ ਅਤੇ ਲੜਕਿਆਂ ਦੇ ਅੰਡਰ 14 ਸਿੰਗਲ ਵਰਗ ਮੁਕਾਬਲਿਆਂ ’ਚ ਨੌਨਿਹਾਲ ਸਿੰਘ ਗੋਲਡ ਮੈਡਲ, ਹਰਸ਼ਿਤ ਮਨੂਰ ਸਿਲਵਰ ਮੈਡਲ, ਅੰਸ਼ਦੀਪ ਸਿੰਘ ਨੇ ਬਰੌਂਜ਼ ਮੈਡਲ ਜਿੱਤੇ ਅਤੇ ਡਬਲ ਵਰਗ ਦੇ ਮੁਕਾਬਲਿਆਂ ’ਚ ਲਲਿਤ ਅਤੇ ਕਮਲਜੀਤ ਸਿੰਘ ਨੇ ਗੋਲਡ ਮੈਡਲ ਜਿੱਤੇ। ਅੰਡਰ 17 ਦੇ ਸਿੰਗਲ ਵਰਗ ’ਚ ਏਕਮ ਅਗਰਵਾਲ ਨੇ ਗੋਲਡ ਮੈਡਲ, ਭਾਵੇਸ਼ ਗੋਇਲ ਨੇ ਸਿਲਵਰ ਮੈਡਲ, ਗੁਰਸਾਜਨ ਪ੍ਰੀਤ ਸਿੰਘ ਨੇ ਬਰੌਂਜ਼ ਮੈਡਲ ਜਿੱਤਿਆ। ਡਬਲ ਵਰਗ ਦੇ ਮੁਕਾਬਲਿਆਂ ’ਚ ਜੈ ਕੁਮਾਰ ਸ਼ਰਮਾ ਅਤੇ ਏਕਮ ਅਗਰਵਾਲ ਨੇ ਗੋਲਡ ਮੈਡਲ ਜਿੱਤਿਆ। ਇਨ੍ਹਾਂ ਜੇਤੂ ਰਹੇ ਖਿਡਾਰੀਆਂ ਨੂੰ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਅਤੇ ਸਕੂਲ ਦੇ ਡਾਇਰੈਕਟਰ ਸਿਵ ਸਿੰਗਲਾ ਨੇ ਮੈਡਲ ਪਾ ਕੇ ਅਤੇ ਸਰਟੀਫਿਕੇਟ ਦੇ ਕੇ ਸਨਮਾਨ ਕੀਤਾ। ਜੇਤੂ ਰਹੇ ਖਿਡਾਰੀ ਉੱਤਰੀ ਇੰਡੀਆ ਟੇਬਲ ਟੈਨਿਸ ਮੁਕਾਬਲੇ ਲਈ ਚੁਣੇ ਗਏ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਜੀਵਨ ’ਚ ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗੇ ਵੱਧਣ ਲਈ ਪ੍ਰੇਰਿਤ ਕਰਦਾ ਰਹੇਗਾ। ਮੈਡਮ ਨੇ ਟੰਡਨ ਸਕੂਲ ਦੇ ਟੇਬਲ ਟੈਨਿਸ ਕੋਚ ਸੁਖਦੇਵ ਸਿੰਘ ਅਤੇ ਹਰਜੀਤ ਸਿੰਘ ਨੂੰ ਵੀ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਹੀ ਮਾਰਗਦਰਸ਼ਨ ਸਦਕਾ ਹੀ ਵਿਦਿਆਰਥੀਆਂ ਨੇ ਇਹ ਮੁਕਾਮ ਹਾਸਲ ਕੀਤਾ ਹੈ। ਸਕੂਲ ਦੇ ਡਾਇਰੈਕਟਰ ਸਿਵ ਸਿੰਗਲਾ ਨੇ ਖਿਡਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਕੋਚਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਭਵਿੱਖ ’ਚ ਵੀ ਖੇਡਾਂ ਦੇ ਖੇਤਰ ’ਚ ਨਵੀਆਂ ਉਚਾਈਆਂ ਹਾਸਲ ਕਰਦਾ ਰਹੇਗਾ ਅਤੇ ਸਕੂਲ ਹਮੇਸ਼ਾਂ ਵਿਦਿਆਰਥੀਆਂ ਦੀਆਂ ਲੁਕੀਆਂ ਹੋਈਆਂ ਪ੍ਰਤਿਭਾਵਾਂ ਨੂੰ ਨਿਖਾਰਣ ਲਈ ਵਚਨਬੱਧ ਹੈ ਅਤੇ ਖੇਡਾਂ ਰਾਹੀਂ ਬੱਚਿਆਂ ਦੇ ਅੰਦਰ ਨੇਤ੍ਰਿਤਵ ਅਤੇ ਆਤਮਵਿਸ਼ਵਾਸ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ ਜਿੱਤਣ ਦਾ ਮਾਧਿਅਮ ਨਹੀਂ, ਸਗੋਂ ਜੀਵਨ ’ਚ ਅਨੁਸ਼ਾਸਨ, ਸਬਰ ਅਤੇ ਮਿਹਨਤ ਦੀ ਸਿੱਖ ਵੀ ਦਿੰਦੀਆਂ ਹਨ। ਵਿਦਿਆਰਥੀਆਂ ਦੀ ਇਹ ਉਪਲਬਧੀ ਹੋਰ ਬੱਚਿਆਂ ਲਈ ਵੀ ਪ੍ਰੇਰਨਾ ਸਰੂਪ ਹੈ। ਐੱਮਡੀ ਨੇ ਖਿਡਾਰੀਆਂ ਦੇ ਕੋਚ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਇਹ ਕਾਮਯਾਬੀ ਸੰਭਵ ਨਹੀਂ ਸੀ। ਉਨ੍ਹਾਂ ਦੱਸਿਆ ਕਿ ਸਕੂਲ ’ਚ ਵਿਦਿਆਰਥੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਅਤੇ ਉੱਚ ਪੱਧਰੀ ਟ੍ਰੇਨਿੰਗ ਮੁਹੱਈਆ ਕਰਵਾਈ ਜਾਂਦੀ ਹੈ ਤਾਂ ਜੋ ਉਹ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਵੀ ਆਪਣਾ ਲੋਹਾ ਮਨਵਾ ਸਕਣ। ਐੱਮਡੀ ਸ਼ਿਵ ਸਿੰਗਲਾ ਨੇ ਜੇਤੂ ਖਿਡਾਰੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।