::ਜ਼ਿਲ੍ਹੇ ’ਚ ਰੋਜ਼ਾਨਾ ਲੱਗ ਰਹੀਆਂ 255 ਯੋਗ ਕਲਾਸਾਂ
ਸੀਐਮ ਦੀ ਯੋਗਸ਼ਾਲਾ ਪਹਿਲਕਦਮੀ ਦਾ ਸੈਂਕੜੇ ਜ਼ਿਲ੍ਹਾ ਵਾਸੀ ਲੈ ਰਹੇ ਲਾਹਾ
Publish Date: Thu, 07 May 2026 04:06 PM (IST)
Updated Date: Fri, 08 May 2026 04:03 AM (IST)

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲੋਕ-ਪੱਖੀ ਪਹਿਲਕਦਮੀ ਸੀਐੱਮ ਦੀ ਯੋਗਸ਼ਾਲਾ ਤਹਿਤ ਬਰਨਾਲਾ ਜ਼ਿਲ੍ਹੇ ’ਚ ਸਿਹਤ, ਯੋਗ ਤੇ ਸਕਾਰਾਤਮਕ ਜੀਵਨ ਸ਼ੈਲੀ ਬਾਰੇ ਜਾਗਰੂਕਤਾ ਲਗਾਤਾਰ ਵਧ ਰਹੀ ਹੈ ਤੇ ਇਹ ਸਕੀਮ ਲੋਕਾਂ ਲਈ ਫਾਇਦੇਮੰਦ ਸਾਬਿਤ ਹੋ ਰਹੀ ਹੈ। ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਤੇ ਸਾਂਝੀਆਂ ਥਾਵਾਂ ’ਤੇ ਰੋਜ਼ਾਨਾ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਵੇਲੇ ਜ਼ਿਲ੍ਹੇ ’ਚ ਕੁੱਲ 255 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਜਿਸ ’ਚ ਵੱਡੀ ਗਿਣਤੀ ’ਚ ਔਰਤਾਂ, ਨੌਜਵਾਨ, ਬਜ਼ੁਰਗ ਤੇ ਵਿਦਿਆਰਥੀ ਰੋਜ਼ਾਨਾ ਯੋਗ ਆਸਣ, ਪ੍ਰਾਣਾਯਾਮ ਤੇ ਧਿਆਨ ਦਾ ਅਭਿਆਸ ਕਰਨ ਲਈ ਹਿੱਸਾ ਲੈ ਰਹੇ ਹਨ ਤੇ ਇਸ ਮੁਫ਼ਤ ਸਕੀਮ ਦਾ ਪੂਰਾ ਫਾਇਦਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗਾ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਹਰ ਨਾਗਰਿਕ ਨੂੰ ਸਿਹਤਮੰਦ, ਤਣਾਅ-ਮੁਕਤ ਅਤੇ ਊਰਜਾਵਾਨ ਜੀਵਨ ਜਿਊਣ ਦੇ ਯੋਗ ਬਣਾਉਣਾ। ਇਸ ਮੁਹਿੰਮ ਰਾਹੀਂ, ਪੰਜਾਬ ਸਰਕਾਰ ਜਨਤਾ ਨੂੰ ਮੁਫ਼ਤ ਯੋਗਾ ਸਿਖਲਾਈ ਦੇ ਰਹੀ ਹੈ, ਜਿਸ ਨਾਲ ਰੰਗਲਾ ਪੰਜਾਬ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ’ਚ ਮਦਦ ਮਿਲ ਰਹੀ ਹੈ। ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈਏਐੱਸ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਯੋਗਾ ਇੰਸਟ੍ਰਕਟਰ, ਸਿਹਤਮੰਦ ਜੀਵਨ ਸ਼ੈਲੀ, ਤਣਾਅ ਪ੍ਰਬੰਧਨ ਅਤੇ ਰੋਜ਼ਾਨਾ ਸਿਹਤ ਬਾਰੇ ਜ਼ਰੂਰੀ ਜਾਣਕਾਰੀ ਪ੍ਰਦਾਨ ਕਰ ਰਹੇ ਹਨ। ਮਾਹਿਰਾਂ ਦੇ ਅਨੁਸਾਰ, ਨਿਯਮਤ ਯੋਗਾ ਅਭਿਆਸ ਮਾਨਸਿਕ ਤਣਾਅ ਨੂੰ ਘਟਾਉਂਦਾ ਹੈ, ਸਰੀਰ ਨੂੰ ਸਿਹਤਯਾਬ ਬਣਾਉਂਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਯੋਗਾ ਕੇਂਦਰ ’ਚ ਸ਼ਾਮਲ ਹੋਣ ਅਤੇ ਨਿਯਮਿਤ ਤੌਰ ਤੇ ਯੋਗਾ ਕਰਨ, ਇੱਕ ਸਿਹਤਮੰਦ ਤੇ ਜੀਵੰਤ ਪੰਜਾਬ ਦੀ ਸਿਰਜਣਾ ’ਚ ਯੋਗਦਾਨ ਪਾਉਣ।